• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਬਕਾਇਆ ਫੰਡ ਲਈ ਰਾਜਪਾਲ ਨੂੰ ਸੌਂਪਿਆ ਪੱਤਰ, ਫੰਡ ਜਾਰੀ ਨਾ ਹੋਣ 'ਤੇ ਅਦਾਲਤ ਜਾਣ ਦੀ ਵੀ ਦਿੱਤੀ ਚਿਤਾਵਨੀ

9/21/2023 5:33:00 PM Gagan Walia     Punjab, Bhagwant Mann, Important news, khabristan network    ਮੁੱਖ ਮੰਤਰੀ ਭਗਵੰਤ ਮਾਨ ਨੇ ਬਕਾਇਆ ਫੰਡ ਲਈ ਰਾਜਪਾਲ ਨੂੰ ਸੌਂਪਿਆ ਪੱਤਰ, ਫੰਡ ਜਾਰੀ ਨਾ ਹੋਣ 'ਤੇ ਅਦਾਲਤ ਜਾਣ ਦੀ ਵੀ ਦਿੱਤੀ ਚਿਤਾਵਨੀ 

 

ਖਬਰਿਸਤਾਨ ਨੈੱਟਵਰਕ, ਚੰਡੀਗੜ੍ਹ: ਪੰਜਾਬ ਸਰਕਾਰ ਪਿਛਲੇ ਕੁਝ ਮਹੀਨਿਆਂ ਤੋਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਮੰਗ ਕਰ ਰਹੀ ਹੈ। ਪਰ ਫਿਲਹਾਲ ਕੇਂਦਰ ਸਰਕਾਰ ਵੱਲੋਂ ਸੂਬੇ ਦੀ ਇਸ ਮੰਗ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ।


ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੇਂਡੂ ਵਿਕਾਸ ਫੰਡ ਦਾ ਮੁੱਦਾ ਭਾਰਤ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅੱਗੇ ਉਠਾਉਣਾ ਚਾਹੀਦਾ ਹੈ ਕਿ ਆਰਡੀਐਫ ਫੰਡ ਦੇ ਲਗਭਗ 5,637 ਕਰੋੜ ਰੁਪਏ ਅਜੇ ਵੀ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਬਕਾਇਆ ਹਨ।


ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਆਰਡੀਐਫ ਫੰਡ ਜਾਰੀ ਨਾ ਹੋਣ 'ਤੇ ਅਦਾਲਤ ਜਾਣ ਦੀ ਚਿਤਾਵਨੀ ਵੀ ਦਿੱਤੀ ਹੈ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਜਲਦੀ ਹੀ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਮਿਲ ਕੇ ਇਹ ਮੁੱਦਾ ਉਨ੍ਹਾਂ ਕੋਲ ਉਠਾਉਣਗੇ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਖੁਦ ਵੱਖ-ਵੱਖ ਕੇਂਦਰੀ ਮੰਤਰੀਆਂ ਅੱਗੇ ਆਰਡੀਐਫ ਫੰਡ ਜਾਰੀ ਕਰਨ ਦੀ ਮੰਗ ਕਰਦੇ ਰਹੇ ਹਨ।


ਪੰਜਾਬ 'ਤੇ ਪਹਿਲਾਂ ਹੀ ਫੰਡਾਂ ਬਕਾਇਆ


ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਕੇਂਦਰ ਕੋਲ ਸੂਬੇ ਦੇ ਕਰੀਬ 5800 ਕਰੋੜ ਰੁਪਏ ਦੇ ਫੰਡ ਬਕਾਇਆ ਸਨ। ਇਸ ਵਿੱਚ ਪਿਛਲੇ ਚਾਰ ਖਰੀਦ ਸੈਸ਼ਨਾਂ ਦਾ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐਫ) 3,600 ਕਰੋੜ ਰੁਪਏ ਹੈ, ਜੋ ਵਧ ਕੇ ਲਗਭਗ 4,000 ਕਰੋੜ ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦਾ ਵੀ 600 ਕਰੋੜ ਰੁਪਏ ਦਾ ਬਕਾਇਆ ਸੀ। ਨਾਲ ਹੀ, ਵਿਸ਼ੇਸ਼ ਪੂੰਜੀ ਸਹਾਇਤਾ (SCA) ਦੀ 1,600 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਨਹੀਂ ਕੀਤੀ ਗਈ।

'Punjab','Bhagwant Mann','Important news','khabristan network'

Please Comment Here

Similar Post You May Like

Recent Post

  • ਪੰਜਾਬ 'ਚ ਮਿਲਿਆ ਹੈਂਡ ਗ੍ਰਨੇਡ, ਸਹਿਮੇ ਲੋਕ, ਇਲਾਕਾ ਸੀਲ...

  • ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੀ ਕੀਤੀ ਸ਼ਲਾਘਾ, ਲੋਕਾਂ ਨੂੰ ਸਮਰਥਨ ਕਰਨ ਦੀ ਕੀਤੀ ...

  • ਪੰਜਾਬ 'ਚ ਤੇਜ਼ ਤੂਫਾਨ ਤੇ ਮੀਂਹ ਦਾ ਅਲਰਟ, ਇਸ ਜ਼ਿਲ੍ਹੇ 'ਚ ਤਾਪਮਾਨ 45° ਤੋਂ ਪਾਰ ...

  • ਅੱਜ ਬਿਜਲੀ ਰਹੇਗੀ ਬੰਦ, ਇੰਨੇ ਘੰਟਿਆਂ ਦਾ ਲੱਗੇਗਾ POWER CUT...

  • ਜਲੰਧਰ 'ਚ ਤੁਰਕੀ ਸੇਬਾਂ ਦਾ ਬਾਈਕਾਟ, ਭਾਰਤ ਵਿਰੁੱਧ ਪਾਕਿਸਤਾਨ ਦਾ ਕੀਤਾ ਸੀ ਸਮਰਥਨ...

  • ਦੁੱਧ ਹੋਇਆ ਮਹਿੰਗਾ, ਇਸ ਤਰੀਕ ਤੋਂ ਇੰਨੇ ਰੁਪਏ ਵਧ ਜਾਣਗੀਆਂ ਕੀਮਤਾਂ...

  • ਅਧਿਆਪਕ ਨੇ ਨਰਸਰੀ ਕਲਾਸ ਦੇ ਬੱਚੇ ਨੂੰ ਜੜ੍ਹਿਆ ਥੱਪੜ, ਤੜਪ-ਤੜਪ ਕੇ ਹੋ ਗਈ ਮੌ.ਤ...

  • PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਲੜਕੀਆਂ ਨੇ ਮਾਰੀ ਬਾਜ਼ੀ, ਫਰੀਦਕੋਟ ਦੀ ਅਕਸ਼ਨੂਰ ਕੌਰ ਨੇ ਕੀਤਾ ਟਾਪ...

  • ATP ਸੁਖਦੇਵ ਵਸ਼ਿਸ਼ਠ ਤੋਂ ਪੁੱਛਗਿੱਛ ਦੌਰਾਨ ਹੋਏ ਕਈ ਖੁਲਾਸੇ, ਰਾਜਨੀਤੀ ਤੇ ਮੀਡੀਆ 'ਚ ਹਲਚਲ ਤੇਜ਼...

  • ਤਰਨਤਾਰਨ 'ਚ ਨਸ਼ਾ ਤਸਕਰ ਗ੍ਰਿਫ਼ਤਾਰ, 85 ਕਿਲੋ ਹੈਰੋਇਨ ਬਰਾਮਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY