ਖਬਰਿਸਤਾਨ ਨੈਟਵਰਕ: ਦੇਸ਼ ਭਰ ਵਿੱਚ ਪਟਾਕਿਆਂ ਨਾਲ ਦੀਵਾਲੀ ਦੇ ਜਸ਼ਨ ਮਨਾਉਣਾ ਅਨਿੱਖੜਵਾਂ ਅਤੇ ਅਟੁੱਟ ਹਿੱਸਾ ਬਣ ਗਿਆ ਹੈ। ਜਿੱਥੇ ਦੀਵਾਲੀ ਨੂੰ ਰੋਸ਼ਨੀ ਦੇ ਤਿਉਹਾਰ ਵਜੋਂ ਜਾਣਿਆ ਜਾਂਦਾ ਹੈ, ਉੱਥੇ ਹੀ ਹੁੱਣ ਦੀਵਾਲੀ ਪਟਾਕਿਆਂ ਦੇ ਤਿਉਹਾਰ ਵਿੱਚ ਬਦਲ ਗਈ ਹੈ।
ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੀਵਾਲੀ 'ਤੇ ਪਟਾਕੇ ਚਲਾਉਣ ਦੀ ਉਡੀਕ ਕਰ ਰਹੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਦੀਵਾਲੀ 'ਤੇ ਦਿੱਲੀ 'ਚ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੇ ਦਿੱਲੀ ਸਰਕਾਰ ਦੇ ਫੈਸਲੇ 'ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਬੇਰੀਅਮ ਦੀ ਵਰਤੋਂ ਕਰਦੇ ਹੋਏ ਪਟਾਕਿਆਂ ਦੇ ਨਿਰਮਾਣ ਅਤੇ ਵਰਤੋਂ ਦੀ ਮੰਗ ਵਾਲੀ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਹੈ।
ਸੁਪਰੀਮ ਕੋਰਟ ਨੇ ਇਹ ਕਿਹਾ
ਇਸ ਮਾਮਲੇ ਤੇ ਜਾਣਕਾਰੀ ਸਾਂਝਾ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਦੇਸ਼ 'ਚ ਹਰ ਜਗ੍ਹਾ ਬੇਰੀਅਮ ਵਾਲੇ ਪਟਾਕਿਆਂ 'ਤੇ ਪਾਬੰਦੀ ਹੋਵੇਗੀ। ਕੋਈ ਵੀ ਬੇਰੀਅਮ ਦੇ ਬਣੇ ਪਟਾਕੇ ਨਹੀਂ ਚਲਾ ਸਕਦਾ। ਹਾਲਾਂਕਿ, ਸੁਪਰੀਮ ਕੋਰਟ ਨੇ ਕਿਹਾ ਕਿ ਗ੍ਰੀਨ ਪਟਾਕੇ ਦਿੱਲੀ-ਐਨਸੀਆਰ ਨੂੰ ਛੱਡ ਕੇ ਹਰ ਜਗ੍ਹਾ ਫੂਕੇ ਜਾ ਸਕਦੇ ਹਨ। ਇਸ ਦੇ ਨਾਲ ਹੀ ਚੇਨ ਅਤੇ ਰਾਕੇਟ ਵਰਗੇ ਪਟਾਕਿਆਂ 'ਤੇ ਵੀ ਪਾਬੰਦੀ ਹੋਵੇਗੀ।
ਕੇਜਰੀਵਾਲ ਸਰਕਾਰ ਨੇ ਹਾਲ ਹੀ 'ਚ ਸੂਬੇ 'ਚ ਪਟਾਕਿਆਂ ਦੇ ਨਿਰਮਾਣ, ਵਿਕਰੀ ਅਤੇ ਹੋਰਡਿੰਗ 'ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਪਹਿਲਾਂ ਇਹ ਵੀ ਕਿਹਾ ਸੀ ਕਿ ਪਟਾਕੇ ਚਲਾਉਣਾ ਨਹੀਂ ਸਗੋਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ ਹੈ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਰਕਾਰ ਵੱਲੋਂ ਲਏ ਗਏ ਫੈਸਲੇ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
2022 ਚ ਵੀ ਦੀਵਾਲੀ ਦੇ ਆਲੇ-ਦੁਆਲੇ ਪਟਾਕਿਆਂ 'ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ, ਬਹੁਤ ਸਾਰੇ ਲੋਕਾਂ ਨੇ ਇਸ ਨੂੰ ਹਿੰਦੂ ਧਰਮ 'ਤੇ ਹਮਲੇ ਵਜੋਂ ਦੇਖਿਆ, ਅਤੇ ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ ਇਸ ਨੂੰ ਸਭ ਤੋਂ ਵੱਡੇ ਹਿੰਦੂ ਤਿਉਹਾਰ 'ਤੇ ਪਟਾਕੇ ਚਲਾਉਣ ਦੇ ਅਧਿਕਾਰ ਦੀ ਉਲੰਘਣਾ ਵਜੋਂ ਦੇਖਿਆ ਗਿਆ ਸੀ।
ਦੱਸ ਦਈਏ ਕਿ ਭਾਰਤ ਵਿੱਚ ਵਰਤੇ ਜਾਣ ਵਾਲੇ ਪਟਾਕਿਆਂ ਦੇ ਸਭ ਤੋਂ ਪੁਰਾਣੇ ਬਿਰਤਾਂਤ 1400 ਈਸਵੀ ਦੇ ਆਸਪਾਸ ਦਰਜ ਹਨ।