ਦੇਸ਼ ਵਿੱਚ ਗਰਮੀ ਅਤੇ ਹੀਟ ਸਟ੍ਰੋਕ ਕਾਰਨ ਪਿਛਲੇ ਚਾਰ ਦਿਨਾਂ ਵਿੱਚ 320 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਪਿਛਲੇ ਤਿੰਨ ਦਿਨਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਸਭ ਤੋਂ ਵੱਧ 100 ਲੋਕਾਂ ਦੀ ਜਾਨ ਜਾ ਚੁੱਕੀ ਹੈ। ਬਿਹਾਰ 'ਚ ਪਿਛਲੇ 3 ਦਿਨਾਂ 'ਚ ਹੀਟਵੇਵ ਕਾਰਨ 69 ਲੋਕਾਂ ਦੀ ਮੌਤ ਹੋ ਗਈ ਹੈ। ਯੂਪੀ-ਬਿਹਾਰ ਵਿੱਚ ਸ਼ੁੱਕਰਵਾਰ ਨੂੰ ਕਰੀਬ 40 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ 25 ਲੋਕ ਸਭਾ ਚੋਣ ਡਿਊਟੀ ’ਤੇ ਤਾਇਨਾਤ ਮੁਲਾਜ਼ਮ ਤੇ ਅਧਿਕਾਰੀ ਹਨ।
ਸਭ ਤੋਂ ਵੱਧ ਮੌਤਾਂ ਹੋਈਆਂ ਰਾਜਸਥਨ 'ਚ
ਪਿਛਲੇ 4 ਦਿਨਾਂ ਵਿੱਚ ਰਾਜਸਥਾਨ ਵਿੱਚ 60, ਝਾਰਖੰਡ ਵਿੱਚ 37, ਉੜੀਸਾ ਵਿੱਚ 18, ਮੱਧ ਪ੍ਰਦੇਸ਼ ਵਿੱਚ 2 ਅਤੇ ਦਿੱਲੀ ਵਿੱਚ ਇੱਕ ਵਿਅਕਤੀ ਦੀ ਗਰਮੀ ਕਾਰਨ ਮੌਤ ਹੋ ਗਈ ਹੈ। ਝਾਰਖੰਡ ਦੇ ਹਸਪਤਾਲਾਂ ਵਿੱਚ 1,326 ਲੋਕ ਦਾਖਲ ਹਨ। ਕਈ ਥਾਵਾਂ 'ਤੇ ਹੀਟਸਟ੍ਰੋਕ ਦੇ ਵਾਰਡਾਂ 'ਚ ਥਾਂ ਨਹੀਂ ਬਚੀ ਹੈ।
ਪੰਜਾਬ ਵਿੱਚ ਪੱਛਮੀ ਗੜਬੜੀ ਸਰਗਰਮ ਹੈ
ਪੰਜਾਬ 'ਚ ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪੰਜਾਬ ਵਿੱਚ 3 ਜੂਨ ਨੂੰ ਹਲਕੀ ਬੂੰਦਾਬਾਂਦੀ ਹੋ ਸਕਦੀ ਹੈ ਅਤੇ ਮੌਸਮ ਸੁਹਾਵਣਾ ਹੋ ਸਕਦਾ ਹੈ। ਮੌਸਮ ਵਿਭਾਗ ਨੇ ਅੱਜ ਰਾਜ ਦੇ 19 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 3 ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਸੰਭਾਵਨਾ ਹੈ। ਬਾਕੀ ਹਿੱਸਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।