ਖਬਰਿਸਤਾਨ ਨੈਟਵਰਕ- ਪਟਿਆਲਾ ਵਿਖੇ ਦੇਰ ਰਾਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੋਹੜਾ ਦੇ ਘਰ 'ਤੇ ਬੀਤੀ ਰਾਤ ਅੱਧੀ ਦਰਜਨ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਹਾਦਸੇ ਦੌਰਾਨ ਦੱਸ ਦਈਏ ਕੀ ਗੇਟ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਘਰ ਦੇ ਅੰਦਰ ਇੱਟਾਂ ਅਤੇ ਪੱਥਰ ਵੀ ਸੁੱਟੇ ਗਏ।
ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ
ਜਾਣਕਾਰੀ ਮੁਤਾਬਕ ਇਸ ਹਾਦਸੇ ਨੂੰ ਲੈ ਕੇ ਪੁਲਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਹਾਲਾਂਕਿ ਇਹ ਹਾਦਸਾ ਮੰਤਰੀ ਦੇ ਘਰ ਚ ਲੱਗੇ ਕੈਮਰਿਆਂ ਚ ਕੈਦ ਹੋ ਗਿਆ। ਪੁਲਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਕਾਰਵਾਈ ਨਾ ਕਰਨ ਕਾਰਨ ਉਹਨਾਂ ਦਾ ਪਰਿਵਾਰ ਕਾਫੀ ਰੋਸ ਚ ਹੈ।
ਹਾਦਸੇ ਤੋਂ ਪਹਿਲਾਂ ਘਰ ਚ ਪਰਿਵਾਰ ਦੇ ਮੈੰਬਰ ਸੀ
ਦੱਸ ਦਈਏ ਕੀ ਘਟਨਾ ਦੇ ਵਾਪਰਨ ਤੋਂ ਪਹਿਲਾਂ ਟੌਹੜਾ ਦੇ ਜਵਾਈ ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ, ਉਨ੍ਹਾਂ ਦੀ ਬੇਟੀ ਅਤੇ ਪਰਿਵਾਰ ਇਸ ਘਰ ਵਿੱਚ ਰਹਿ ਰਹੇ ਹਨ। ਜਦੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਉਥੇ ਸਨ ਤਾਂ ਘਰ ਦੇ ਆਲੇ-ਦੁਆਲੇ ਪੰਜਾਬ ਪੁਲਸ ਅਤੇ ਸੀ.ਆਰ.ਪੀ.ਐਫ ਦਾ ਪਹਿਰਾ ਵੀ ਸੀ।
ਪਟਿਆਲਾ ਦੇ ਕੀ ਅਧਿਕਾਰੀਆਂ ਨੂੰ ਕੀਤੀ ਗਈ ਬੇਨਤੀ
ਉਹ ਇਸ ਸਬੰਧੀ ਪਟਿਆਲਾ ਦੇ ਕਈ ਪੁਲਸ ਅਧਿਕਾਰੀਆਂ ਨੂੰ ਬੇਨਤੀ ਕਰ ਚੁੱਕੇ ਹਨ ਪਰ ਕੋਈ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਸਾਬਕਾ ਮੰਤਰੀ ਪੰਜਾਬ ਹਰਮੇਲ ਸਿੰਘ ਟੌਹੜਾ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਪਟਿਆਲਾ ਪੁਲਸ ਨੂੰ ਇਨ੍ਹਾਂ ਹਮਲਾਵਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਅਪੀਲ ਕੀਤੀ ਹੈ।