ਪੰਜਾਬ ਸਰਕਾਰ ਨੇ ਅਧਿਆਪਕਾਂ ਦੀ ਸਿਖਲਾਈ ਲਈ 36 ਸਕੂਲ ਪ੍ਰਿੰਸੀਪਲਾਂ ਦਾ ਇੱਕ ਬੈਚ ਸਿੰਗਾਪੁਰ ਰਵਾਨਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸਿਖਲਾਈ ਲਈ ਜਾਣ ਵਾਲੇ ਅਧਿਆਪਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਾਰੇ ਪ੍ਰਿੰਸੀਪਲ 9 ਮਾਰਚ ਤੋਂ 15 ਮਾਰਚ ਤੱਕ ਸਿੰਗਾਪੁਰ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਤਹਿਤ ਸਿਖਲਾਈ ਲੈਣਗੇ।
ਹੁਣ ਰੱਟੇ ਮਾਰਨ ਦਾ ਸਮਾਂ ਨਹੀਂ
ਅਧਿਆਪਕਾਂ ਨੂੰ ਵਿਦਾ ਕਰਨ ਤੋਂ ਪਹਿਲਾਂ, ਸੀ ਐਮ ਮਾਨ ਨੇ ਕਿਹਾ ਕਿ ਇਹ ਹੁਣ ਰੱਟੇ ਲਾਉਣ ਦਾ ਸਮਾਂ ਨਹੀਂ ਹੈ। ਹੁਣ ਸਮਾਂ ਹੈ ਕਿ ਵਿਹਾਰਕ ਗਿਆਨ ਨੂੰ ਉਤਸ਼ਾਹਿਤ ਕੀਤਾ ਜਾਵੇ। ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।
ਸਿਖਲਾਈ ਲਈ ਪਹਿਲਾਂ ਵੀ ਜਾ ਚੁੱਕਾ ਹੈ ਪ੍ਰਿੰਸੀਪਲਾਂ ਦਾ ਬੈਚ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੁਲਾਈ 2023 ਵਿੱਚ, 72 ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। ਸਿਖਲਾਈ ਦੌਰਾਨ, ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਅਪਣਾਏ ਜਾ ਰਹੇ ਆਧੁਨਿਕ ਸਿੱਖਿਆ ਤਰੀਕਿਆਂ ਬਾਰੇ ਜਾਣੂ ਕਰਵਾਇਆ ਜਾਂਦਾ ਹੈ। ਸਿਖਲਾਈ ਤੋਂ ਬਾਅਦ, ਇਹ ਪ੍ਰਿੰਸੀਪਲ ਵਿਦਿਆਰਥੀਆਂ ਅਤੇ ਸਾਥੀ ਅਧਿਆਪਕਾਂ ਨਾਲ ਆਪਣੇ ਅਨੁਭਵ ਸਾਂਝੇ ਕਰਨਗੇ, ਤਾਂ ਜੋ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।