ਖ਼ਬਰਿਸਤਾਨ ਨੈੱਟਵਰਕ- ਸ਼੍ਰੀ ਮਾਤਾ ਵੈਸ਼ਣੋ ਦੇਵੀ ਦੀ ਯਾਤਰਾ ਦੌਰਾਨ ਜ਼ਮੀਨ ਖਿਸਕਣ ਕਾਰਣ 4 ਸ਼ਰਧਾਲੂਆਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿਸ ਕਾਰਨ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਇਹ ਫੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਕਿਉਂਕਿ ਪਹਾੜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਜ਼ਮੀਨ ਖਿਸਕਣ ਦੇ ਮਾਮਲੇ ਵੀ ਦੇਖੇ ਜਾ ਰਹੇ ਹਨ। ਇਸੇ ਲਈ ਇਹ ਫੈਸਲਾ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।