ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਹਵਾਈ ਅੱਡੇ ਉਤੇ ਪੋਤੇ ਨੂੰ ਜਹਾਜ਼ੇ ਚੜ੍ਹਾ ਕੇ ਵਾਪਸ ਆ ਰਹੇ ਪਰਿਵਾਰ ਦੇ 4 ਮੈਂਬਰਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਰਿਵਾਰ ਪੋਤੇ ਨੂੰ ਵਿਦੇਸ਼ ਭੇਜਣ ਲਈ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਤੋਂ ਜਹਾਜ਼ ਚੜ੍ਹਾ ਕੇ ਵਾਪਸ ਆ ਰਿਹਾ ਸੀ ਕਿ ਮਹਿਤਾ ਰੋਡ ਪਿੰਡ ਜੀਵਨ ਪੰਧੇਰ ਨਜ਼ਦੀਕ ਵਰਨਾ ਕਾਰ ਤੇ ਟਿੱਪਰ ਦੀ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ।
ਹਾਦਸੇ ਵਿਚ ਮ੍ਰਿਤਕਾਂ ਦੀ ਪਛਾਣ
ਮ੍ਰਿਤਕਾਂ ਵਿਚ ਦੋ ਔਰਤਾਂ ਤੇ ਦੋ ਵਿਅਕਤੀ ਦੱਸੇ ਜਾ ਰਹੇ ਹਨ। ਮ੍ਰਿਤਰਾਂ ਦੀ ਪਛਾਣ ਗੁਰਦੇਵ ਸਿੰਘ (60) ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੋਜਾ ਥਾਣਾ ਘੁਮਾਣ, ਧਰਮਿੰਦਰ ਸਿੰਘ (38) ਪੁੱਤਰ ਅਜਮੇਰ ਸਿੰਘ ਪਿੰਡ ਬੋਜਾ, ਮਲਕੀਅਤ ਕੌਰ (65) ਪਤਨੀ ਗੁਰਦੇਵ ਸਿੰਘ, ਪਰਮਜੀਤ ਕੌਰ (45) ਪਤਨੀ ਭੁਪਿੰਦਰ ਸਿੰਘ ਵਾਸੀ ਪਿੰਡ ਬੱਲਪੁਰੀਆਂ ਵਜੋਂ ਹੋਈ ਹੈ। ਮੌਕੇ ਉਤੇ ਪੁੱਜੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।