ਨਗਰ ਨਿਗਮ ਚੋਣਾਂ ਲਈ ਹਰ ਪਾਰਟੀ ਨੇ ਕਮਰ ਕੱਸ ਲਈ ਹੈ। ਹਰ ਪਾਰਟੀ ਜਿੱਤਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ 5 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਹੜੇ ਉਮੀਦਵਾਰਾਂ ਦੇ ਨਾਂ ਰੱਦ ਕੀਤੇ ਗਏ ਹਨ। ਦੱਸ ਦੇਈਏ ਕਿ ਨਗਰ ਨਿਗਮ ਚੋਣਾਂ ਲਈ ਕੁੱਲ 85 ਵਾਰਡਾਂ ਵਿੱਚ 443 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਿਨ੍ਹਾਂ ਵਿੱਚੋਂ 5 ਦੀਆਂ ਨਾਮਜ਼ਦਗੀਆਂ ਰੱਦ ਹੋ ਗਈਆਂ ਹਨ।
ਨਾਵਾਂ ਦਾ ਖੁਲਾਸਾ ਨਹੀਂ ਕੀਤਾ ਗਿਆ
ਪੰਜਾਬ 'ਚ ਚੱਲ ਰਹੀਆਂ ਨਗਰ ਨਿਗਮ ਚੋਣਾਂ 'ਚ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਹ ਸਿਲਸਿਲਾ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਬਾਅਦ ਹਰੇਕ ਵਾਰਡ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਗਿਣਤੀ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਦਿੱਤੇ ਜਾਣਗੇ, ਤਾਂ ਜੋ ਹਰ ਕੋਈ ਆਪਣੀ ਚੋਣ ਮੁਹਿੰਮ ਸ਼ੁਰੂ ਕਰ ਸਕੇ। ਹਾਲਾਂਕਿ 5 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ਹਨ ਪਰ ਜਿਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ, ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
21 ਦਸੰਬਰ ਨੂੰ ਹੋਣਗੀਆਂ ਚੋਣਾਂ
ਪੰਜਾਬ 'ਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਕਈ ਉਮੀਦਵਾਰਾਂ ਨੇ ਆਪਣੇ ਨਾਮ ਜਮ੍ਹਾਂ ਕਰਵਾਏ ਸਨ। ਨਾਮਜ਼ਦਗੀਆਂ ਦਾਖ਼ਲ ਕਰਨ ਦੇ ਆਖ਼ਰੀ ਦਿਨ 12 ਦਸੰਬਰ ਅਤੇ 14 ਦਸੰਬਰ ਸਨ, ਜਦਕਿ ਜਿਹੜੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣਾ ਚਾਹੁੰਦੇ ਹਨ, ਉਹ ਅਜਿਹਾ ਕਰ ਸਕਦੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ ਐਮਸੀ ਚੋਣਾਂ ਲਈ 37 ਲੱਖ 32 ਹਜ਼ਾਰ ਵੋਟਰ ਹਨ। ਨਗਰ ਨਿਗਮ ਚੋਣਾਂ 'ਚ 19 ਲੱਖ 55 ਹਜ਼ਾਰ ਪੁਰਸ਼ ਵੋਟਰ ਅਤੇ 17 ਲੱਖ 75 ਮਹਿਲਾ ਵੋਟਰ ਹਨ। 5 ਨਗਰ ਨਿਗਮ ਚੋਣਾਂ ਅਤੇ 43 ਨਗਰ ਕੌਂਸਲ ਚੋਣਾਂ ਲਈ 21 ਦਸੰਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਹੋਣਗੀਆਂ। ਪੰਜਾਬ ਵਿੱਚ ਇਨ੍ਹਾਂ ਚੋਣਾਂ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਵੀ ਲਾਗੂ ਕਰ ਦਿੱਤਾ ਸੀ।