ਜਲੰਧਰ ‘ਚ 5 ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਮੇਅਰ ਵਿਨੀਤ ਧੀਰ ਨੇ ਕੀਤਾ ਐਲਾਨ

5-day sanitation workers' strike ends in Jalandhar

ਜਲੰਧਰ ‘ਚ ਪਿਛਲੇ 5 ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ ਹੋ ਗਈ ਹੈ। ਜਲੰਧਰ ਦੇ ਮੇਅਰ ਵਿਨੀਤ ਧੀਰ ਨੇ ਖੁਦ ਹੜਤਾਲ ਖਤਮ ਹੋਣ ਦਾ ਐਲਾਨ ਕੀਤਾ ਹੈ।ਮੇਅਰ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਨਾਲ ਸਰਕਾਰ ਦੀ ਮੀਟਿੰਗ ਹੋਈ, ਜਿਸ ਦੌਰਾਨ ਉਨ੍ਹਾਂ ਦੀਆਂ ਮੰਗਾਂ ‘ਤੇ ਸਹਿਮਤੀ ਬਣੀ ਅਤੇ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਕਰਮਚਾਰੀਆਂ ਨੇ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ।

ਜਲਦ ਚੁੱਕਿਆ ਜਾਵੇਗਾ ਸ਼ਹਿਰ ਤੋਂ ਕੂੜਾ

ਹੜਤਾਲ ਖਤਮ ਹੋਣ ਤੋਂ ਬਾਅਦ ਸਫਾਈ ਕਰਮਚਾਰੀ ਮੁੜ ਕੰਮ ‘ਤੇ ਪਰਤਣਗੇ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਪਿਛਲੇ ਦਿਨਾਂ ਦੌਰਾਨ ਜਮ੍ਹਾਂ ਹੋਏ ਕੂੜੇ ਨੂੰ ਪਹਿਲ ਦੇ ਆਧਾਰ ‘ਤੇ ਚੁੱਕਿਆ ਜਾਵੇਗਾ। ਇਸ ਨਾਲ ਲੋਕਾਂ ਨੂੰ ਗੰਦਗੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

5 ਦਿਨਾਂ ਤੋਂ ਪ੍ਰਭਾਵਿਤ ਸੀ ਸਫਾਈ ਪ੍ਰਬੰਧ

ਸਫਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਜਲੰਧਰ ‘ਚ ਲਗਾਤਾਰ ਪੰਜ ਦਿਨ ਕੂੜਾ ਚੁੱਕਣ ਦਾ ਕੰਮ ਲਗਭਗ ਠੱਪ ਰਿਹਾ। ਮਾਡਲ ਟਾਊਨ, ਅਰਬਨ ਅਸਟੇਟ, ਪਠਾਨਕੋਟ ਚੌਕ, ਆਦਰਸ਼ ਨਗਰ ਸਮੇਤ ਕਈ ਇਲਾਕਿਆਂ ‘ਚ ਸੜਕਾਂ ਕਿਨਾਰੇ ਕੂੜੇ ਦੇ ਢੇਰ ਲੱਗ ਗਏ ਸਨ।

ਹੁਣ ਹੜਤਾਲ ਖਤਮ ਹੋਣ ਤੋਂ ਬਾਅਦ ਸਫਾਈ ਕਰਮਚਾਰੀਆਂ ਦੇ ਕੰਮ ‘ਤੇ ਪਰਤਣ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਮੁੜ ਪਟੜੀ ‘ਤੇ ਆਉਣ ਦੀ ਉਮੀਦ ਹੈ।

Leave a Reply

Your email address will not be published. Required fields are marked *