ਅੱਜ ਪੰਜਾਬ ਵਿੱਚ ਭਾਜਪਾ ਦੇ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਉਮੀਦਵਾਰਾਂ ਦੀ ਨਾਮਜ਼ਦਗੀ ਸਮੇਂ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਕਈ ਵੱਡੇ ਆਗੂ ਵੀ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਜਲੰਧਰ ਵਿਚ ਨਾਮਜ਼ਦਗੀ 11.30 ਵਜੇ ਭਰਵਾਉਣ ਲਈ ਪਹੁੰਚਣਗੇ। ਇਸ ਤੋਂ ਬਾਅਦ ਉਹ ਹੁਸ਼ਿਆਰਪੁਰ ਵਿੱਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਵਾਉਣਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣਗੇ।
ਵਿਜੇ ਰੂਪਾਨੀ ਲੁਧਿਆਣਾ ਵਿੱਚ ਬਿੱਟੂ ਦੇ ਨਾਮਜ਼ਦਗੀ ਪੱਤਰ ਭਰਵਾਉਣਗੇ
ਇਸੇ ਤਰ੍ਹਾਂ ਰਵਨੀਤ ਬਿੱਟੂ ਦੇ ਨਾਲ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਵਿੱਚ ਨਾਮਜ਼ਦਗੀ ਭਰਨ ਮੌਕੇ ਮੌਜੂਦ ਰਹਿਣਗੇ। ਜਦੋਂ ਕਿ ਨਰਿੰਦਰ ਰਾਏਣਾ ਸ੍ਰੀ ਖਡੂਰ ਸਾਹਿਬ ਵਿਖੇ ਮਨਜੀਤ ਸਿੰਘ ਮੰਨਾ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਜਾਣਗੇ। ਜੈ ਸ਼ੰਕਰ ਅੰਮ੍ਰਿਤਸਰ ਤੋਂ ਉਮੀਦਵਾਰ ਤਰਨਜੀਤ ਸੰਧੂ ਦੇ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ ਨਾਲ ਜਾਣਗੇ।
14 ਮਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ
ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ 7 ਮਈ ਮੰਗਲਵਾਰ ਤੋਂ ਸ਼ੁਰੂ ਹੋ ਗਈ ਹੈ। ਨਾਮਜ਼ਦਗੀ ਦੀ ਆਖਰੀ ਮਿਤੀ 14 ਮਈ ਹੈ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਦਿਨ ਬੁੱਧਵਾਰ ਨੂੰ ਹੋਵੇਗੀ। ਰਿਜੈਕਸ਼ਨ ਤੋਂ ਬਾਅਦ ਬਾਕੀ ਰਹਿੰਦੇ ਉਮੀਦਵਾਰ ਸ਼ੁੱਕਰਵਾਰ 17 ਮਈ ਤੱਕ ਆਪਣੇ ਨਾਂ ਵਾਪਸ ਲੈ ਸਕਦੇ ਹਨ।
ਪੰਜਾਬ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ
17 ਮਈ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਦੋ ਹਫ਼ਤੇ ਬਾਅਦ 1 ਜੂਨ ਨੂੰ ਵੋਟਿੰਗ ਹੋਵੇਗੀ। ਤਿੰਨ ਦਿਨ ਬਾਅਦ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਨਤੀਜੇ ਸਾਹਮਣੇ ਆਉਣਗੇ। ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਆਬਜ਼ਰਵਰ ਵੀ ਤਾਇਨਾਤ ਕੀਤੇ ਗਏ ਹਨ।