ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪੰਜਾਬ 'ਚ 7 ਦਿਨਾਂ ਦੇ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸੂਬੇ ਵਿਚ ਤਿਰੰਗਾ ਅੱਧਾ ਝੁਕਿਆ ਰਹੇਗਾ ਅਤੇ ਪੰਜਾਬ ਸਰਕਾਰ ਵਲੋਂ ਕੋਈ ਮਨੋਰੰਜਨ ਪ੍ਰੋਗਰਾਮ ਨਹੀਂ ਕਰਵਾਇਆ ਜਾਵੇਗਾ।
ਸੀ ਐਮ ਮਾਨ ਨੇ ਪ੍ਰਗਟਾਇਆ ਦੁੱਖ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੇ ਦਿਹਾਂਤ ਉਤੇ ਸੀ ਐਮ ਭਗਵੰਤ ਸਿੰਘ ਮਾਨ ਨੇ ਅਫਸੋਸ ਪ੍ਰਗਟ ਕੀਤਾ ਹੈ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣਾ ਦੀ ਦੁਖ਼ਦ ਖ਼ਬਰ ਮਿਲੀ। ਦੇਸ਼ ਲਈ ਇਹ ਵੱਡਾ ਘਾਟਾ ਹੈ।
ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਨੂੰ ਏਮਜ਼ ’ਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ। ਉਨ੍ਹਾਂ 92 ਸਾਲ ਦੀ ਉਮਹ ’ਚ ਰਾਤ 9:51 ਵਜੇ ਆਖ਼ਰੀ ਸਾਹ ਲਏ। ਉਹ ਵੀਰਵਾਰ ਸ਼ਾਮ ਅਚਾਨਕ ਬੇਸੁੱਧ ਹੋ ਗਏ ਜਿਸ ਮਗਰੋਂ ਉਨ੍ਹਾਂ ਨੂੰ ਰਾਤ 8:06 ਵਜੇ ਏਮਜ਼ ਦੇ ਐਮਰਜੈਂਸੀ ਵਿਭਾਗ ਵਿਚ ਭਰਤੀ ਕਰਵਾਇਆ ਗਿਆ ਸੀ। ਉਹ ਪਿਛਲੇ ਕੁਝ ਸਮੇਂ ਤੋਂ ਉਮਰ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ।
ਇਸ਼ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀ ਦੇਸ਼ ’ਚ 7 ਦਿਨ ਦਾ ਸੋਗ ਐਲਾਨ ਦਿਤਾ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਰਾਜਸੀ ਸਨਮਾਨਾਂ ਨਾਲ ਕੀਤਾ ਜਾਵੇਗਾ।