ਤਰਨਤਾਰਨ ਬਾਰਡਰ ‘ਤੇ ਪਾਕਿਸਤਾਨੀ ਤਸਕਰਾਂ ਦੀ ਕਾਰਵਾਈ

ਤਰਨਤਾਰਨ ਬਾਰਡਰ ‘ਤੇ ਪਾਕਿਸਤਾਨੀ ਤਸਕਰਾਂ ਦੀ ਕਾਰਵਾਈ

ਖ਼ਬਰਿਸਤਾਨ ਨੈਟਵਰਕ – ਭਾਰਤੀ ਸੀਮਾ ਬਲ ਦੇ ਜਵਾਨਾਂ ਨੇ ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪਾਕਿਸਤਾਨ ਤੋਂ ਭੇਜੀ ਗਈ 2.200 ਕਿਲੋ ਹੈਰੋਇਨ ਜ਼ਬਤ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਨਾ ਹੀ ਨਹੀਂ ਬੀਐੱਸਐੱਫ ਦੇ ਜਵਾਨਾਂ ਨੇ ਰਾਤ ਸਮੇਂ ਤਸਕਰਾਂ ‘ਤੇ ਫਾਇਰਿੰਗ ਵੀ ਕੀਤੀ, ਜਿਸ ਕਾਰਨ ਤਸਕਰਾਂ ਨੂੰ ਭੱਜਣਾ ਪਿਆ। ਘਟਨਾ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੇ ਤਰਨਤਾਰਨ ਬਾਰਡਰ ਦੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਸਵੇਰੇ ਗਸ਼ਤ ’ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਖੜ੍ਹੀ ਕਣਕ ਦੀ ਫ਼ਸਲ ਵਿੱਚ ਕੁਝ ਹਿਲਜੁਲ ਦੇਖਣ ਨੂੰ ਮਿਲੀ। ਮਿਲੀ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨਾਂ ਨੂੰ ਵੀ ਪੈਰਾਂ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨ ਚੌਕਸ ਹੋ ਗਏ। ਜਵਾਨਾਂ ਨੇ ਪਹਿਲਾਂ ਲਲਕਾਰਿਆ ਅਤੇ ਆਖਰਕਾਰ ਆਵਾਜ਼ ਸੁਣ ਕੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਪਾਕਿਸਤਾਨੀ ਸਮੱਗਲਰਾਂ ਨੂੰ ਭੱਜਣਾ ਪਿਆ।


Jul 4 2022 12:33PM
Source:

ਨਵੀਂ ਤਾਜੀ

ਸਿਆਸੀ