ਖ਼ਬਰਿਸਤਾਨ ਨੈੱਟਵਰਕ- ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਤਿੰਨ ਦਰਿਆਵਾਂ ਰਾਵੀ, ਸਤਲੁਜ ਅਤੇ ਬਿਆਸ ਦਾ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ।
ਭਾਰੀ ਮੀਂਹ ਕਾਰਣ ਇਹ ਰੂਟ ਬੰਦ
ਇਸ ਦੇ ਨਾਲ ਹੀ ਪੰਜਾਬ 'ਚ ਭਾਰੀ ਮੀਂਹ ਕਾਰਨ ਚੱਕੀ ਰੇਲਵੇ ਪੁਲ ਨੂੰ ਨੁਕਸਾਨ ਪਹੁੰਚਣ ਕਾਰਨ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਕਰ ਦਿੱਤਾ ਗਿਆ ਹੈ। ਰੇਲਗੱਡੀਆਂ ਨੂੰ ਵਾਪਸ ਮੋੜਿਆ ਜਾ ਰਿਹਾ ਹੈ। ਇਸ ਨਾਲ 90 ਰੇਲਗੱਡੀਆਂ ਪ੍ਰਭਾਵਿਤ ਹੋਈਆਂ ਹਨ। ਕੁਝ ਨੂੰ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਰਾਹੀਂ ਭੇਜਿਆ ਜਾ ਰਿਹਾ ਹੈ।
ਮੌਸਮ ਵਿਭਾਗ ਨੇ ਸੂਬੇ ਦੇ 9 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।