View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ-  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅੱਜ ਆਪਣੀ ਧਾਰਮਕ ਸਜ਼ਾ ਪੂਰੀ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਤੇ ਹੋਰ ਸੰਸਥਾਵਾਂ ਵਲੋਂ ਸਾਂਝੇ ਤੌਰ ’ਤੇ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਇਕ ਸਮਾਗਮ ਦੌਰਾਨ ਨਾਚ-ਗਾਣੇ ਤੇ ਮਨੋਰੰਜਨ ਕਰ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦੇ ਦੋਸ਼ਾਂ ਤਹਿਤ ਬੈਂਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਨੇ ਧਾਰਮਿਕ ਸਜ਼ਾ ਸੁਣਾਈ ਸੀ। 



ਕੀ ਮਿਲੀ ਸੀ ਧਾਰਮਕ ਸਜ਼ਾ

ਇਸ ਦੌਰਾਨ ਬੈਂਸ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਏ ਆਦੇਸ਼ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਤੁਰ ਕੇ ਜਾਣ ਅਤੇ ਇਸ ਅਸਥਾਨ ਨੂੰ ਜਾਂਦੇ ਰਸਤਿਆਂ ਅਤੇ ਗਲੀਆਂ ਨੂੰ ਠੀਕ ਕਰਵਾਉਣ, ਚੰਗੀ ਸਾਫ਼-ਸਫਾਈ ਯਕੀਨੀ ਬਣਾਉਣ, ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ, ਵੱਲਾ ਵਿਖੇ 100 ਮੀਟਰ ਤੁਰ ਕੇ ਜਾਣ ਅਤੇ ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਵੀ ਇਸੇ ਤਰ੍ਹਾਂ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣ, ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ 2 ਦਿਨ ਜੋੜਾ ਘਰ ਵਿਚ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣੀ ਸੀ। ਉਕਤ ਹੁਕਮ ਅਨੁਸਾਰ ਉਨ੍ਹਾਂ ਆਪਣੀ ਸੇਵਾ ਇਕ ਨਿਮਾਣੇ ਸਿੱਖ ਵਜੋਂ ਪੂਰੀ ਕੀਤੀ ਹੈ।

ਬੈਂਸ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨਾਂ ਨੂੰ ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨ ਲਈ ਆਪਣੇ ਅਖ਼ਤਿਆਰੀ ਫੰਡ ਵਿਚੋਂ 20 ਲੱਖ ਰੁਪਏ ਅਤੇ ਆਪਣੀ ਇਕ ਮਹੀਨੇ ਦੀ ਤਨਖਾਹ ਦੇਣਗੇ। 

ਇਕ ਨਿਮਾਣਾ ਸਿੱਖ ਹੋਣ ਨਾਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ, ਸ੍ਰੀ ਅਕਾਲ ਤਖਤ ਸਾਹਿਬ ਜੀ, ਪੰਜ ਸਿੰਘ ਸਾਹਿਬਾਨ ਅਤੇ ਗੁਰੂ ਦੀ ਸੰਗਤ ਦੇ ਚਰਨਾਂ ਵਿਚ ਨਿਮਰਤਾ ਸਹਿਤ ਇਕ ਵਾਰ ਮੁੜ ਬੇਨਤੀ ਕਰਦਾ ਹੈ ਕਿ ਭੁੱਲਣਹਾਰ ਜਾਣ ਕੇ ਦਾਸ ਦੀਆਂ ਅਤੀਤ ਵਿਚ ਜਾਣੇ-ਅਨਜਾਣੇ ਵਿਚ ਹੋਈਆਂ ਭੁੱਲਾਂ ਦੀ ਖਿਮਾਂ ਦੀ ਬਖਸ਼ਿਸ਼ ਕਰਨ ਅਤੇ ਬਲ-ਬੁੱਧ ਬਖਸ਼ ਕੇ ਭਵਿੱਖ ਵਿਚ ਧਰਮ, ਕੌਮ, ਦੇਸ਼, ਪੰਜਾਬ ਅਤੇ ਸਮਾਜ ਦੀ ਵੱਧ ਤੋਂ ਵੱਧ ਸੇਵਾ ਕਰਵਾ ਲੈਣ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਦਿਹਾਤੀ ਇਲਾਕੇ ਭੋਗਪੁਰ ਵਿੱਚ ਦੋ ਨੌਜਵਾਨਾਂ

|

|

|

ਖ਼ਬਰਿਸਤਾਨ ਨੈੱਟਵਰਕ: ਮੋਹਾਲੀ ਦੇ ਜ਼ੀਰਕਪੁਰ ਐਰੋਸਿਟੀ ਵਿੱਚ ਸ਼ਨੀਵਾਰ ਨੂੰ ਸਟੇਟ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਪੁਲਿਸ ਵੱਲੋਂ CASO ਆਪ੍ਰੇਸ਼ਨ ਤਹਿਤ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਭੋਗਪੁਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਬਾਰਾਦਰੀ ਪੁਲਿਸ ਸਟੇਸ਼ਨ ਦੇ ਬਾਹਰ ਭਾਰੀ ਹੰਗਾਮਾ

|

|

|

ਬਠਿੰਡਾ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਬਠਿੰਡਾ-ਬੀਕਾਨੇਰ ਨੈਸ਼ਨਲ ਹਾਈਵੇਅ

|

|

|

ਖ਼ਬਰਿਸਤਾਨ ਨੈੱਟਵਰਕ: ਮਸ਼ਹੂਰ ਬਾਲੀਵੁੱਡ ਗਾਇਕ ਬੀ ਪ੍ਰਾਕ ਨੂੰ ਲਾਰੈਂਸ ਬਿਸ਼ਨੋਈ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ