ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਕਿਸਾਨਾਂ ਵੱਲੋਂ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਕਿਸਾਨਾਂ ਨੇ ਬੀਤੀ ਦਿਨੀਂ ਹੋਈ ਮੀਟਿੰਗ ‘ਚ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਵਿਰੋਧ ‘ਚ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਇਲਾਵਾ 20 ਅਗਸਤ ਨੂੰ ਕੁੱਕੜ ਪਿੰਡ ‘ਚ ਮਹਾਂ ਰੈਲੀ ਕੱਢਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੀ ਇੱਕ ਮਹੱਤਵਪੂਰਨ ਯੋਜਨਾ ਮੀਟਿੰਗ ਜਲੰਧਰ ਵਿੱਚ ਹੋਈ, ਜਿਸਦੀ ਪ੍ਰਧਾਨਗੀ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਨੇ ਕੀਤੀ। ਇਸ ਮੀਟਿੰਗ ਵਿੱਚ “ਖੇਤ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ” ਕਿਸਾਨ ਮਹਾਂਪੰਚਾਇਤ ਦੀ ਤਿਆਰੀ ਕੀਤੀ ਗਈ।
ਜਿਸ ਦੇ ਵਿਰੋਧ ‘ਚ ਅੱਜ 11 ਅਗਸਤ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਕਿਸਾਨਾਂ ਨੇ ਮੀਟਿੰਗ ਕਿਹਾ ਕਿ ਜੇਕਰ ਸਰਕਾਰ ਕਿਸਾਨ ਹਿਤੈਸ਼ੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਿਸਾਨਾਂ ਨਾਲ ਆਹਮੋ-ਸਾਹਮਣੇ ਬੈਠ ਕੇ ਇਸ ਪੋਲਿਸੀ ਬਾਰੇ ਗੱਲ ਕਰਨ। ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ।