ਖਬਰਿਸਤਾਨ ਨੈੱਟਵਰਕ- ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਇਕ ਵਾਰ ਫਿਰ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਮਾਮਲੇ ਉਤੇ ਹੁਣ ਸੁਣਵਾਈ 11 ਅਗਸਤ ਸੋਮਵਾਰ ਨੂੰ ਹੋਵੇਗੀ।
ਦੁਪਹਿਰ ਸਮੇਂ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਮਾਮਲੇ ਵਿਚ ਮੋਹਾਲੀ ਕੋਰਟ ਵਲੋਂ ਅਗਲੀ ਸੁਣਵਾਈ 11 ਅਗਸਤ ਸੋਮਵਾਰ ਨੂੰ 2 ਵਜੇ ਤੋਂ ਬਾਅਦ ਹੋਵੇਗੀ।
ਬੈਰਕ ਬਦਲੀ ਪਟੀਸ਼ਨ ਦੀ ਸੁਣਵਾਈ 12 ਅਗਸਤ ਨੂੰ
ਜ਼ਿਕਰਯੋਗ ਹੈ ਕਿ ਅੱਜ ਲਈ ਸੂਚੀਬੱਧ ਕੀਤੀ ਗਈ ਮਜੀਠੀਆ ਦੀ ਬੈਰਕ ਬਦਲੀ ਪਟੀਸ਼ਨ ਨੂੰ ਵੀ ਅਦਾਲਤ ਨੇ 12 ਅਗਸਤ ਤੱਕ ਮੁਲਤਵੀ ਕਰ ਦਿੱਤਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ ਗਈ ਹੈ।
ਨਾਭਾ ਜੇਲ੍ਹ ਵਿਚ ਬੰਦ ਹਨ ਮਜੀਠੀਆ
ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਵਿਜੀਲੈਂਸ ਨੇ 25 ਜੂਨ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਮਜੀਠੀਆ ਨਾਭਾ ਜੇਲ੍ਹ ਵਿਚ ਬੰਦ ਹਨ।ਇਸ ਸਮੇਂ ਦੌਰਾਨ, ਵਿਜੀਲੈਂਸ ਨੇ ਕੇਸ ਨੂੰ ਮਜ਼ਬੂਤ ਕਰਨ ਲਈ ਪੂਰੀ ਕੋਸ਼ਿਸ਼ ਕੀਤੀ ਹੈ। 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਦੇ ਤਹਿਤ, ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ, ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਅਤੇ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਛਾਪੇਮਾਰੀ ਕਰਕੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਵੀ ਕੀਤੀ ਗਈ ਹੈ।