ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਵਿਰੋਧ ‘ਚ ਅੱਜ ਲੁਧਿਆਣਾ ‘ਚ ਕਿਸਾਨਾਂ ਦੀ ਮਹਾਂਪੰਚਾਇਤ ਹੈ। ਇਸਦੇ ਨਾਲ ਹੀ ਕਿਸਾਨ ‘ਜ਼ਮੀਨ ਬਚਾਓ ਰੈਲੀ’ ਦਾ ਵੀ ਅਯੋਜਨ ਕਰਨਗੇ।ਦੱਸ ਦੇਈਏ ਕਿ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਦੀ ਇੱਕ ਮਹੱਤਵਪੂਰਨ ਯੋਜਨਾ ਮੀਟਿੰਗ ਜਲੰਧਰ ਵਿੱਚ ਹੋਈ, ਜਿਸਦੀ ਪ੍ਰਧਾਨਗੀ ਸਰਵਣ ਸਿੰਘ ਪੰਧੇਰ, ਮਨਜੀਤ ਸਿੰਘ ਰਾਏ ਅਤੇ ਬਲਵੰਤ ਸਿੰਘ ਬਹਿਰਾਮਕੇ ਨੇ ਕੀਤੀ। ਇਸ ਮੀਟਿੰਗ ਵਿੱਚ “ਖੇਤ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ” ਕਿਸਾਨ ਮਹਾਂਪੰਚਾਇਤ ਦੀ ਤਿਆਰੀ ਕੀਤੀ ਗਈ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ ਹੋਣਗੇ ਸ਼ਾਮਲ
ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ ਭਾਰਤ) ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰੇਗਾ। ਇਹ ਰੈਲੀ ਲੁਧਿਆਣਾ ਜ਼ਿਲ੍ਹੇ ਦੇ ਜੋਧਾ ਪਿੰਡ ਦੀ ਅਨਾਜ ਮੰਡੀ ਵਿੱਚ ਹੋਵੇਗੀ, ਜਿੱਥੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਿਸ਼ੇਸ਼ ਤੌਰ ‘ਤੇ ਹਿੱਸਾ ਲੈਣਗੇ। ਡੱਲੇਵਾਲ ਨੇ ਕਿਹਾ ਕਿ ਇਸ ਮਹਾਂਪੰਚਾਇਤ ਵਿੱਚ ਆਉਣ ਲਈ ਸਾਰੇ ਲੋਕਾਂ ਨੂੰ ਖੁੱਲ੍ਹਾ ਸੱਦਾ ਹੈ।
ਡੱਲੇਵਾਲ ਨੇ ਦੋਸ਼ ਲਗਾਇਆ ਕਿ ਦਿੱਲੀ ਦੇ ਪੂੰਜੀਪਤੀਆਂ ਦੇ ਇਸ਼ਾਰੇ ‘ਤੇ, ਪੰਜਾਬ ਸਰਕਾਰ ਲੈਂਡ ਪੂਲਿੰਗ ਵਰਗੀ “ਕਾਲੀ ਨੀਤੀ” ਰਾਹੀਂ ਸੂਬੇ ਦੀਆਂ ਉਪਜਾਊ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਨੇ ਲੈਂਡ ਪੁਲਿੰਗ ਦੇ ਵਿਰੋਧ ਲਈ 11 ਅਗਸਤ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ 20 ਅਗਸਤ ਨੂੰ ਕੁੱਕੜ ਪਿੰਡ ‘ਚ ਮਹਾਂ ਰੈਲੀ ਕੱਢਣ ਦਾ ਐਲਾਨ ਕੀਤਾ ਹੈ।