ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਲੈਂਡ ਪੁਲਿੰਗ ਨੂੰ ਲੈ ਕੇ ਕਿਸਾਨਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ‘ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਕਈ ਹੋਰ ਕਿਸਾਨ ਨੇਤਾ ਮੌਜੂਦ ਰਹੇ। ਉਨ੍ਹਾਂ ਦਾ ਕਹਿਣਾ ਹੈ ਸਰਕਾਰ ਕਿਸਾਨਾਂ ਦੀ ਜ਼ਮੀਨ ਜ਼ਬਰਦਸਤੀ ਖੋਹ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਪਾਲਿਸੀ ਨੂੰ ਰੱਦ ਕਰਨਾ ਹੀ ਪਵੇਗਾ। ਕਿਸਾਨਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਨੂੰ ਚੈਲੇਂਜ ਕੀਤਾ ਹੈ। ਇਸ ਪੋਲਿਸੀ ਦੇ ਵਿਰੋਧ ‘ਚ 7 ਅਗਸਤ ਨੂੰ ਮੀਟਿੰਗ ਹੋਵੇਗੀ। ਜਿਨ੍ਹਾਂ ‘ਚ ਮਾਰਚ ਅਤੇ ਰੈਲੀਆਂ ਨੂੰ ਲੈ ਕੇ ਨੀਤੀ ਬਣਾਈ ਜਾਵੇਗੀ।
ਉਨ੍ਹਾਂ ਨੇ ਲੈਂਡ ਪੁਲਿੰਗ ਦੇ ਵਿਰੋਧ ਲਈ 11 ਅਗਸਤ ਨੂੰ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ। ਇਸ ਤੋਂ ਇਲਾਵਾ 20 ਅਗਸਤ ਨੂੰ ਕੁੱਕੜ ਪਿੰਡ ‘ਚ ਮਹਾਂ ਰੈਲੀ ਕੱਢਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤਾ ਜਾ ਰਿਹਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨ ਹਿਤੈਸ਼ੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਿਸਾਨਾਂ ਨਾਲ ਆਹਮੋ-ਸਾਹਮਣੇ ਬੈਠ ਕੇ ਇਸ ਪੋਲਿਸੀ ਬਾਰੇ ਗੱਲ ਕਰਨ। ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ।