ਖ਼ਬਰਿਸਤਾਨ ਨੈੱਟਵਰਕ: ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਨੇ ਅਮਨਜੋਤ ਸਿੰਘ ਨੂੰ ਇੱਕ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਸਰਕਾਰ ਨੇ ਅਮਨਜੋਤ ਸਿੰਘ ਨੂੰ ਅਧਿਕਾਰਤ ਤੌਰ ‘ਤੇ ਮੁੱਖ ਮੰਤਰੀ ਪੰਜਾਬ ਸਰਕਾਰ ਦੇ ਮੀਡੀਆ ਸਲਾਹਕਾਰ ਵਜੋਂ ਨਿਯੁਕਤ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਕਈ ਫੇਰਬਦਲ ਕੀਤੇ ਗਏ ਸਨ। ਪਿਛਲੇ ਕਾਫੀ ਸਮੇਂ ਤੋਂ ਇਹ ਪੋਸਟ ਖਾਲੀ ਸੀ, ਜਿਸ ਤੋਂ ਬਾਅਦ ਅੱਜ ਅਮਨਜੋਤ ਸਿੰਘ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ । ਇਹ ਪੰਜਾਬ ਸਰਕਾਰ ਵਿੱਚ ਇੱਕ ਅਹਿਮ ਅਹੁਦੇ ਨੂੰ ਦਰਸਾਉਂਦਾ ਹੈ, ਜੋ ਖਾਸ ਤੌਰ ‘ਤੇ ਮੁੱਖ ਮੰਤਰੀ ਦੀ ਸਹਾਇਤਾ ਕਰਦਾ ਹੈ। ਉਹ ਨੇ ਪਹਿਲਾਂ ਵੀ ਮੀਡੀਆ ‘ਚ ਵੱਡੀ ਸੰਸਥਾਨਾਂ ਨਾਲ ਕੰਮ ਕਰ ਚੁੱਕੇ ਹਨ। ਉਨ੍ਹਾਂ ਨੂੰ ਇਸ ਕੰਮ ਦਾ ਕਾਫੀ ਤਜਰਬਾ ਹੈ। ਹੁਣ ਹੁਣ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨਾਲ ਕੰਮ ਕਰਨਗੇ।