ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਅੱਜ ਮੌਸਮ ਆਮ ਵਾਂਗ ਰਹੇਗਾ। ਬੀਤੀ ਰਾਤ ਕਈ ਇਲਾਕਿਆਂ ‘ਚ ਭਾਰੀ ਮੀਂਹ ਪਿਆ ਜਿਸ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ , ਨਵਾਂਸ਼ਹਿਰ, ਮੋਹਾਲੀ ‘ਚ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਈਆਂ ‘ਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ‘ਚ ਹਲਕੀ ਬਾਰਸ਼ ਦਇ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ‘ਚ ਹੋ ਰਹਿ ਬਾਰਿਸ਼ ਦਾ ਅਸਰ ਡੇਮਾਂ ‘ਤੇ ਪੈ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ 5 ਅਤੇ 6 ਅਗਸਤ ਨੂੰ ਪੰਜਾਬ ਦੇਕਈ ਹਿੱਸਿਆਂ ਹਲਕੀ ਬਾਰਿਸ਼ ਹੋਣ ਦੀ ਸੰਭਵਾਨਾ ਹੈ ਜਦਕਿ ਕੁਝ ਇਲਾਕਿਆਂ ‘ਚ ਭਾਰੀ ਮੀਂਹ ਪਵੇਗਾ। ਸੂਬੇ ‘ਚ 6 ਅਗਸਤ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਨੇ 12 ਮਿਮੀ ਜਾਂ ਇਸ ਤੋਂ ਵੱਧ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
ਬੀਤੇ ਦਿਨ ਸੂਬੇ ‘ਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਕਾਰਨ ਤਾਪਮਾਨ ‘ਚ ਹਲਕਾ ਬਦਲਾਅ ਆਇਆ ਹੈ। ਤਾਪਮਾਨ ‘ਚ ਔਸਤਨ ਗਿਰਾਵਟ 0.6 ਡਿਗਰੀ ਦਰਜ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਪ੍ਰਸ਼ਾਸਨ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ। ਜੇਕਰ ਫਲੱਡ ਗੇਟ ਖੋਲ੍ਹੇ ਜਾਂਦੇ ਹਨ, ਤਾਂ ਇਸਦਾ ਸਿੱਧਾ ਅਸਰ ਪੰਜਾਬ ਦੇ 6 ਜ਼ਿਲ੍ਹਿਆਂ – ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਰੋਪੜ, ਨਵਾਂਸ਼ਹਿਰ ਅਤੇ ਫਿਰੋਜ਼ਪੁਰ ‘ਤੇ ਪੈ ਸਕਦਾ ਹੈ। ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਲੋੜ ਹੈ।