ਖਬਰਿਸਤਾਨ ਨੈੱਟਵਰਕ – ਹੰਸ ਰਾਜ ਮਹਿਲਾ ਮਹਾਂ ਵਿਦਿਆਲਿਆ, ਜਲੰਧਰ ਦੀਆਂ ਬੀ.ਵੋਕੇਸ਼ਨ (ਮੈਂਟਲ ਹੈਲਥ ਐਂਡ ਕੌਂਸਲਿੰਗ) ਸਮੈਸਟਰ ‘-6 ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪਰੀਖਿਆ ਵਿੱਚ ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਮਨਮੀਤ ਕੌਰ ਨੇ 2054/2400 ਅੰਕ ਪ੍ਰਾਪਤ ਕਰਕੇ ਮੈਰਿਟ ਪੁਜ਼ੀਸ਼ਨ ਪ੍ਰਾਪਤ ਕੀਤੀ ਅਤੇ ਪਰਲ ਸੇਖੜੀ ਨੇ 1992/2400 ਅੰਕ ਪ੍ਰਾਪਤ ਕਰਕੇ ਮੈਰਿਟ ਪੁਜ਼ੀਸ਼ਨ ਪ੍ਰਾਪਤ ਕੀਤੀ। ਪ੍ਰਿੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਵਿਭਾਗ ਦੇ ਮੁਖੀ ਡਾ. ਅਸ਼ਮੀਨ ਕੌਰ, ਫੈਕਲਟੀ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।