ਖ਼ਬਰਿਸਤਾਨ ਨੈੱਟਵਰਕ:ਪੰਜਾਬ ਸਰਕਾਰ ਨੇ ਨਸ਼ਿਆਂ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਸਕੂਲਾਂ ‘ਚ ਨਸ਼ਾ ਛੁਡਾਉ ਵਿਸ਼ੇ ‘ਤੇ ਵੀ ਪੜਾਇਆ ਜਾਵੇਗਾ। ਇਸ ਪਹਿਲ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰਿਮੋ ਕੇਜਰੀਵਾਲ ਦੁਆਰਾ ਕੀਤੀ ਗਈ। ਇਸ ਪਹਿਲਕਦਮੀ ਲਈ ਸੀ ਐੱਮ ਮਾਨ ਜ਼ਿਲ੍ਹਾ ਫ਼ਾਜ਼ਿਲਕਾ ਪਹੁੰਚੇ। ਉਨ੍ਹਾਂ ਨੇ ਸਟੂਡੈਂਟਸ ਨਾਲ ਮੁਲਾਕਾਤ ਵੀ ਕੀਤੀ।
ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਪਾਠਕ੍ਰਮ ਪੜ੍ਹਾਇਆ ਜਾਵੇਗਾ। ਹਰ 15 ਦਿਨਾਂ ਵਿੱਚ 35 ਮਿੰਟ ਦੀ ਕਲਾਸ ਰਾਹੀਂ, ਬੱਚਿਆਂ ਨੂੰ ਫਿਲਮਾਂ, ਕੁਇਜ਼ਾਂ ਅਤੇ ਖੇਡਾਂ ਰਾਹੀਂ ਸਿਖਾਇਆ ਜਾਵੇਗਾ ਕਿ ਉਨ੍ਹਾਂ ਨੂੰ ਨਸ਼ਿਆਂ ਤੋਂ ਕਿਉਂ ਅਤੇ ਕਿਵੇਂ ਦੂਰ ਰਹਿਣਾ ਚਾਹੀਦਾ ਹੈ। ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਸਕੂਲੀ ਪਾਠਕ੍ਰਮ ਵਿੱਚ ਨਸ਼ਾ ਛੁਡਾਊ ਵਿਸ਼ੇ ਨੂੰ ਸ਼ਾਮਲ ਕੀਤਾ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਨ ਵਾਲੇ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਚ ਸੁੱਟਿਆ ਕਿਹਾ ਕਿ ਉੱਥੇ ਵੱਡੇ ਸਿਆਸੀ ਰਸੂਖ ਵਾਲੇ ਨਸ਼ਾ ਤਸਕਰੀ ਦੇ ਵੱਡੇ ਮਗਰਮੱਛਾਂ ਨੂੰ ਵੀ ਖੁਆਈ ਜੇਲ੍ਹ ਦੀ ਹਵਾ।
ਸਕੂਲਾਂ ਦੀ ਬਦਲੀ ਨੁਹਾਰ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ 3 ਸਾਲਾਂ ਵਿੱਚ ਸਕੂਲਾਂ ਦੀ ਸਥਿਤੀ ਪੂਰੀ ਤਰ੍ਹਾਂ ਬਦਲ ਗਈ ਹੈ। ਹੁਣ ਸਰਕਾਰੀ ਸਕੂਲਾਂ ਵਿੱਚ ਸਾਰੀਆਂ ਬੁਨਿਆਦੀ ਸਹੂਲਤਾਂ ਉਪਲਬਧ ਹਨ। ਸਕੂਲ ਬੱਸ ਅਤੇ ਕੈਂਪਸ ਮੈਨੇਜਰ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਸਭ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।
ਅੱਜ ਸਾਡੇ ਸਰਕਾਰੀ ਸਕੂਲਾਂ ਦੇ ਬੱਚੇ NEET ਅਤੇ JEE ਵਰਗੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਕੇਂਦਰ ਸਰਕਾਰ ਦੇ ਸਰਵੇਖਣ ਵਿੱਚ ਪੰਜਾਬ ਦੇ ਸਕੂਲ ਦੇਸ਼ ਭਰ ਵਿੱਚ ਪਹਿਲੇ ਨੰਬਰ ‘ਤੇ ਆਏ ਹਨ।