ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਟੇਟ ਮਿਡ-ਡੇ-ਮੀਲ ਸੁਸਾਇਟੀ ਨੇ ਇੱਕ ਹਫ਼ਤਾਵਾਰੀ ਮੈਨਿਊ ਜਾਰੀ ਕੀਤਾ ਹੈ। ਜੋ ਕਿ 31 ਅਗਸਤ ਤਕ ਲਾਗੂ ਰਹੇਗਾ। ਇਸਦੇ ਨਾਲ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਵੀ ਸਕੂਲ ’ਚ ਨਿਰਧਾਰਿਤ ਮੈਨਿਊ ਦੀ ਪਾਲਣਾ ਨਹੀਂ ਕੀਤੀ ਜਾਂਦੀ ਹੈ ਤਾਂ ਸਾਰੀ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਦੀ ਹੋਵੇਗੀ।
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਭੇਜੇ ਗਏ ਪੱਤਰ ’ਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਮਿਡ-ਡੇਅ-ਮੀਲ ਇੰਚਾਰਜ ਦੀ ਨਿਗਰਾਨੀ ਹੇਠ ਕਤਾਰ ’ਚ ਬੈਠਾ ਕੇ ਹੀ ਭੋਜਨ ਪਰੋਸਿਆ ਜਾਵੇ ਅਤੇ ਇਸ ਮੈਨਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ।
ਅਗਸਤ 2025 ਲਈ ਹਫ਼ਤਾਵਾਰੀ ਮੈਨਿਊ
ਸੋਮਵਾਰ : ਦਾਲ ਅਤੇ ਰੋਟੀ
ਮੰਗਲਵਾਰ : ਰਾਜਮਾਂਹ, ਚੌਲ ਅਤੇ ਖੀਰ
ਬੁੱਧਵਾਰ : ਕਾਲੇ/ਚਿੱਟੇ ਛੋਲੇ (ਆਲੂ ਦੇ ਨਾਲ) ਅਤੇ ਪੁੜੀ/ਰੋਟੀ
ਵੀਰਵਾਰ : ਕੜ੍ਹੀ (ਆਲੂ ਅਤੇ ਪਿਆਜ਼ ਦੇ ਪਕੌੜਿਆਂ ਵਾਲੀ) ਅਤੇ ਚੌਲ
ਸ਼ੁੱਕਰਵਾਰ : ਮੌਸਮੀ ਸਬਜ਼ੀਆਂ ਅਤੇ ਰੋਟੀ
ਸ਼ਨੀਵਾਰ : ਪੂਰੇ ਮਹੀਨੇ ਦਾਲ, ਚੌਲ ਅਤੇ ਮੌਸਮੀ ਫ਼ਲ