ਖਬਰਿਸਤਾਨ ਨੈੱਟਵਰਕ- ਪਟਿਆਲਾ ਦੀ ਸਬ-ਡਵੀਜ਼ਨ ਪਾਤੜਾਂ ਵਿਚ 2 ਭਰਾਵਾਂ ਨੇ ਖੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਦੋਵਾਂ ਭਰਾਵਾਂ ਨੇ ਵੀਡੀਓ ਵੀ ਬਣਾਈ। ਮਾਮਲਾ ਪਿੰਡ ਨਿਆਲ ਤੋਂ ਸਾਹਮਣੇ ਆਇਆ ਹੈ।
ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਉਰਫ ਗੇਜਾ ਪੁੱਤਰ ਮਲਕੀਤ ਸਿੰਘ (43) ਅਤੇ ਹਰਪ੍ਰੀਤ ਸਿੰਘ ਉਰਫ ਬਾੜਾ ਪੁੱਤਰ ਰਾਮਾ ਸਿੰਘ (43) ਦੋਵਾਂ ਵਲੋਂ ਖੁਦਕੁਸ਼ੀ ਕਰਨ ਤੋਂ ਪਹਿਲਾਂ ਮੋਬਾਇਲ ਵਿਚ ਵੀਡੀਓ ਬਣਾ ਕੇ ਟਰੱਕ ਦੇ ਮਾਲਕ ਵੱਲੋਂ ਪੈਸੇ ਚੋਰੀ ਕਰਨ ਦੇ ਲਗਾਏ ਗਏ ਇਲਜ਼ਾਮਾਂ ਦੇ ਚਲਦਿਆਂ ਉਹਨਾਂ ਦੀ ਕੁੱਟ-ਮਾਰ ਕਰਨ ਦੇ ਦੋਸ਼ ਲਗਾਏ ਹਨ। ਇਸ ਦੌਰਾਨ ਪਾਤੜਾਂ ਪੁਲਿਸ ਨੇ ਮ੍ਰਿਤਕ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉੱਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਵਿਚ ਦੋਵੇਂ ਭਰਾ ਕਹਿ ਰਹੇ ਹਨ ਨਾ ਅਸੀਂ ਕੱਲ ਚੋਰ ਸੀ ਤੇ ਨਾ ਅੱਜ, ਸਾਡੇ ਉਤੇ ਝੂਠੇ ਇਲਜ਼ਾਮ ਲਾਏ ਜਾ ਰਹੇ ਹਨ। ਸਾਡੇ ਤੋਂ ਇੰਨੇ ਪੈਸੇ ਮੋੜੇ ਨਹੀਂ ਜਾਣੇ। ਸਾਡੇ ਉਤੇ ਝੂਠੇ ਪਰਚੇ ਦਰਜ ਕਰਨ ਦੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ।