ਖ਼ਬਰਿਸਤਾਨ ਨੈੱਟਵਰਕ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੱਡਾ ਐਲਾਨ ਕੀਤਾ । ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੱਤਰਕਾਰਾਂ ਨੂੰ ਇੱਕ ਖਾਸ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੇ ਸੇਵਾਮੁਕਤ ਪੱਤਰਕਾਰਾਂ ਦੀ ਪੈਨਸ਼ਨ ਦੀ ਰਕਮ ਢਾਈ ਗੁਣਾ ਵਧਾ ਦਿੱਤੀ। ਉਨ੍ਹਾਂ ਨੇ “ਬਿਹਾਰ ਪੱਤਰਕਾਰ ਸਨਮਾਨ ਪੈਨਸ਼ਨ ਯੋਜਨਾ” ਤਹਿਤ ਦਿੱਤੀ ਜਾਣ ਵਾਲੀ ਪੈਨਸ਼ਨ ਰਕਮ ਵਿੱਚ ਭਾਰੀ ਵਾਧਾ ਕੀਤਾ ਹੈ।
ਪੈਨਸ਼ਨ ‘ਚ ਢਾਈ ਗੁਣਾ ਕੀਤਾ ਵਾਧਾ
ਉਨ੍ਹਾਂ ਨੇ X ‘ਤੇ ਪੋਸਟ ਕਰਕੇ ਲਿਖਿਆ ਕਿ “ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਬਿਹਾਰ ਪੱਤਰਕਾਰ ਸਨਮਾਨ ਪੈਨਸ਼ਨ ਯੋਜਨਾ ਦੇ ਤਹਿਤ ਹੁਣ ਸਾਰੇ ਪੱਤਰਕਾਰਾਂ ਨੂੰ ਹਰ ਮਹੀਨੇ 6 ਹਜ਼ਾਰ ਦੀ ਜਗ੍ਹਾ 15 ਹਜ਼ਾਰ ਰੁਪਏ ਪੈਨਸ਼ਨ ਦੀ ਰਾਸ਼ੀ ਪ੍ਰਦਾਨ ਕਰਨ ਦਾ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਹਨ
मुझे यह बताते हुए खुशी हो रही है कि बिहार पत्रकार सम्मान पेंशन योजना के तहत अब सभी पात्र पत्रकारों को हर महीने 6 हजार रू॰ की जगह 15 हजार रू॰ पेंशन की राशि प्रदान करने का विभाग को निर्देश दिया है। साथ ही बिहार पत्रकार सम्मान पेंशन योजना के अंतर्गत पेंशन प्राप्त कर रहे पत्रकारों की…
— Nitish Kumar (@NitishKumar) July 26, 2025
ਇਸ ਤੋਂ ਇਲਾਵਾ ਸਰਕਾਰ ਨੇ ਇਸ ਯੋਜਨਾ ਤਹਿਤ ਪੈਨਸ਼ਨ ਪ੍ਰਾਪਤ ਕਰਨ ਵਾਲੇ ਕਿਸੇ ਵੀ ਪੱਤਰਕਾਰ ਦੀ ਮੌਤ ਹੋਣ ‘ਤੇ, ਉਸਦੇ ਜੀਵਨ ਸਾਥੀ ਨੂੰ ਹੁਣ 3,000 ਰੁਪਏ ਦੀ ਬਜਾਏ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਇਹ ਰਕਮ ਉਨ੍ਹਾਂ ਨੂੰ ਜੀਵਨ ਭਰ ਲਈ ਦਿੱਤੀ ਜਾਵੇਗੀ।
ਲੋਕਤੰਤਰ ਚ ਪੱਤਰਕਾਰਾਂ ਦੀ ਭੂਮਿਕਾ
ਸਰਕਾਰ ਦਾ ਕਹਿਣਾ ਹੈ ਕਿ ਲੋਕਤੰਤਰ ਵਿੱਚ ਪੱਤਰਕਾਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਹ ਲੋਕਤੰਤਰ ਦਾ ਚੌਥਾ ਥੰਮ੍ਹ ਹਨ ਅਤੇ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੀ ਭਾਗੀਦਾਰੀ ਫੈਸਲਾਕੁੰਨ ਹੈ। ਰਾਜ ਸਰਕਾਰ ਦੀ ਇਹ ਪਹਿਲ ਨਾ ਸਿਰਫ਼ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਦੀ ਹੈ ਬਲਕਿ ਪੱਤਰਕਾਰੀ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸੁਰੱਖਿਆ ਵੀ ਪ੍ਰਦਾਨ ਕਰਦੀ ਹੈ।
ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਪੱਤਰਕਾਰਾਂ ਦੀਆਂ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਪਹਿਲੇ ਦਿਨ ਤੋਂ ਹੀ ਰਹੀ ਹੈ। ਉਦੇਸ਼ ਇਹ ਹੈ ਕਿ ਪੱਤਰਕਾਰ ਆਪਣੇ ਫਰਜ਼ ਨਿਰਪੱਖਤਾ ਅਤੇ ਨਿਡਰਤਾ ਨਾਲ ਨਿਭਾਉਣ ਅਤੇ ਸੇਵਾਮੁਕਤੀ ਤੋਂ ਬਾਅਦ ਇੱਕ ਸਨਮਾਨਜਨਕ ਜੀਵਨ ਬਤੀਤ ਕਰ ਸਕਣ।