ਖ਼ਬਰਿਸਤਾਨ ਨੈੱਟਵਰਕ: ਪੰਜਾਬੀ ਗਇਕ ਬੀਰ ਸਿੰਘ ਨੇ ਸ਼੍ਰੀਨਗਰ ‘ਚ ਸ਼ਹੀਦੀ ਸਮਾਗਮ ਦੌਰਾਨ ਭੰਗੜਾ ਪਏ ਜਾਣ ਦੀ ਵਿਡੀਉ ਵਾਇਰਲ ਹੋਣ ਮਗਰੋਂ ਵਿਡੀਉ ਜਾਰੀ ਕਰ ਮਾਫ਼ੀ ਮੰਗ ਲਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਆਸਟ੍ਰੇਲੀਆ ਤੋਂ ਸਿੱਧਾ ਸ਼੍ਰੀਨਗਰ ਆਇਆ ਸੀ । ਮੇਰੀ ਮੈਨਜਮੈਂਟ ਦੀ ਗਲਤੀ ਹੈ ਕਿ ਉਨ੍ਹਾਂ ਨੇ ਸਾਰੇ ਪ੍ਰੋਗਰਾਮ ਦਾ ਵੇਰਵਾ ਮੇਰੇ ਨਾਲ ਸਾਂਝਾ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਮੈਂ ਸਟੇਜ ‘ਤੇ ਗਿਆ ਤਾਂ ਮੈਂ ਬੈਨਰ ਨਹੀਂ ਵੇਖਿਆ ਜੋ ਕਿ ਮੇਰੀ ਅਣਗੀਹਲੀ ਸੀ ਜਿਸ ਲਈ ਮਾਫ਼ੀ ਮੰਗਦਾ ਹਾਂ।
ਜਿਵੇਂ ਮੈਨੂੰ ਇਹ ਅਹਿਸਾਸ ਹੋਇਆ ਕਿ ਕੁਝ ਗਲਤ ਹੋ ਰਿਹੈ ਹੈ ਤਾਂ ਅਸੀਂ ਪ੍ਰੋਗਰਾਮ ਰੁਕਵਾ ਕੇ ਸਾਰਿਆਂ ਨੂੰ ਸਿਰ ਢੱਕਣ ਲਈ ਅਤੇ ਜੋੜੇ ਲਵਾ ਕੇ ਸਲੋਕ ਮਹੱਲਾ ਨੌਵਾਂ ਪੜਿਆ ਅਤੇ ਬਹੁਤ ਹੀ ਮਰਿਆਦਾ ਨਾਲ ਗੁਰੂ ਸਾਹਿਬ ਨੂੰ ਯਾਦ ਕੀਤਾ। ਹਾਲਾਂਕਿ ਉਨ੍ਹਾਂ ਨੇ ਆਪਣਾ ਲਿਖਤੀ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਜਥੇਦਾਰ ਸਾਹਿਬ ਨੂੰ ਭੇਜਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕਬੂਲ ਕਰਦਾ ਹਾਂ ਕਿ ਮੇਰੀ ਅਣਗੀਹਲੀ ਕਾਰਨ ਗਲਤੀ ਹੋਈ ਹੈ। ਇਸਦੀ ਜੋ ਵੀ ਬਣਦੀ ਸਜ਼ਾ ਹੈ ਮੈਨੂੰ ਮਨਜ਼ੂਰ ਹੈ।
SGPC ਨੇ ਕੀਤੀ ਸਖਤ ਨਿੰਦਾ
ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਨੂੰ ਭਾਸ਼ਾ ਵਿਭਾਗ ਦੁਆਰਾ ਸ਼੍ਰੀਨਗਰ ‘ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਦੌਰਾਨ ਭੰਗੜਾ ‘ਤੇ ਗੀਤ ਗਾ ਕੀਤੇ ਮਨੋਰੰਜਨ ਪ੍ਰਦਰਸ਼ਕਾਂ ਦੀ ਸਖਤ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਸਰਵਉੱਚ ਤੇ ਲਾਸਾਨੀ ਹੈ। ਇਸ ਲਈ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਹਰ ਸਮਾਗਮ ਦੀ ਰੂਪਰੇਖਾ ਸਿੱਖ ਮਰਿਆਦਾ, ਸ਼ਰਧਾ, ਸੰਜਮ ਅਤੇ ਗੁਰਬਾਣੀ ਦੇ ਸਤਿਕਾਰ ਦੀ ਭਾਵਨਾ ਦੇ ਅਨੁਕੂਲ ਹੋਣੀ ਲਾਜ਼ਮੀ ਹੈ। ਪਰ ਭਾਸ਼ਾ ਵਿਭਾਗ ਪੰਜਾਬ ਨੇ ਇਸ ਮੌਕੇ ਨੂੰ ਮਨੋਰੰਜਨ ਦਾ ਸਾਧਨ ਬਣਾ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ’ਤੇ ਗਹਿਰੀ ਸੱਟ ਮਾਰੀ ਹੈ।
ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਨੂੰ ਇਸ ਗੰਭੀਰ ਅਣਗਹਿਲੀ ਲਈ ਜਨਤਕ ਮੁਆਫ਼ੀ ਮੰਗਣ ਲਈ ਆਖਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਪੱਸ਼ਟ ਅਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀਆਂ ਪਵਿੱਤਰ ਪਰੰਪਰਾਵਾਂ ਅਤੇ ਗੁਰੂ ਸਾਹਿਬਾਨ ਦੀ ਮਰਿਆਦਾ ਨਾਲ ਕਿਸੇ ਵੀ ਕਿਸਮ ਦੀ ਬੇਅਦਬੀ ਸਿੱਖ ਕੌਮ ਕਦੇ ਵੀ ਸਹਿਣ ਨਹੀਂ ਕਰੇਗੀ।