ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੁਲਿਸ ਅਤੇ ਨਗਰ ਨਿਗਮ ਪ੍ਰਸ਼ਾਸਨ ਲਗਾਤਾਰ ਤਸਕਰਾਂ ਵਿਰੁੱਧ ਕਾਰਵਾਈ ਕਰ ਰਿਹਾ ਹੈ। ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਹਰਦਿਆਲ ਨਗਰ ਵਿੱਚ ਇੱਕ ਤਸਕਰ ਵਿਰੁੱਧ ਕਾਰਵਾਈ ਕੀਤੀ ਗਈ। ਨਗਰ ਨਿਗਮ ਦੇ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਇੱਕ ਵਿਅਕਤੀ ਦੇ ਘਰ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ੇ ‘ਤੇ ਪੀਲਾ ਪੰਜਾ ਚਲਾਇਆ ਗਿਆ।
ਤਸਕਰ ਖਿਲਾਫ 20 ਮਾਮਲੇ ਹਨ ਦਰਜ
ਹਾਲਾਂਕਿ ਵਿਅਕਤੀ ਨੂੰ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਸ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਜਿਸ ਕਾਰਨ ਅੱਜ ਪੁਲਿਸ ਦੀ ਅਗਵਾਈ ਹੇਠ ਉਕਤ ਵਿਅਕਤੀ ਦੇ ਘਰ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਢਾਹਿਆ ਗਿਆ ਹੈ। ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਉਕਤ ਤਸਕਰ ਵਿਰੁੱਧ 20 ਮਾਮਲੇ ਦਰਜ ਹਨ। ਜਿਸ ਦੀ ਪਛਾਣ ਵਿਜੇ ਕੁਮਾਰ ਉਰਫ ਲੱਡੂ ਪੁੱਤਰ ਜਗਦੇਵ ਸਿੰਘ ਵਾਸੀ ਹਰਦਿਆਲ ਨਗਰ ਵਜੋਂ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਤਸਕਰ ਦਾ ਪੂਰਾ ਪਰਿਵਾਰ ਕਪੂਰਥਲਾ ਜੇਲ੍ਹ ‘ਚ ਬੰਦ ਹੈ।