ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਕ ਅੱਜ ਕਈ ਜ਼ਿਲ੍ਹਿਆਂ ਦਾ ਮੌਸਮ ਆਮ ਵਾਂਗ ਰਹੇਗਾ। ਹਾਲਾਂਕਿ ਮੌਸਮ ਵਿਭਾਗ ਵੱਲੋਂ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨ ਸੂਬੇ ‘ਚ ਭਾਰੀ ਮੀਂਹ ਪਿਆ ਹੈ। ਅੱਜ ਵੀ ਤਿੰਨ ਜ਼ਿਲ੍ਹਿਆਂ ‘ਚ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ‘ਚ ਹਲਕੀ ਬਾਰਸ਼ ਦੀ ਸੰਭਵਾਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਦਾ ਪ੍ਰਭਾਵ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ‘ਤੇ ਦੇਖਿਆ ਜਾ ਸਕਦਾ ਹੈ।
ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਮੀਂਹ ਪਿਆ। ਪਰ ਇਸ ਦੇ ਬਾਵਜੂਦ, ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 3.4 ਡਿਗਰੀ ਸੈਲਸੀਅਸ ਵੱਧ ਗਿਆ ਹੈ। ਮੌਸਮ ਵਿਭਾਗ ਅਨੁਸਾਰ ਰਾਜ ਦਾ ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਬੁੱਧਵਾਰ ਨੂੰ ਬਠਿੰਡਾ 36.5 ਡਿਗਰੀ ਨਾਲ ਸਭ ਤੋਂ ਗਰਮ ਰਿਹਾ, ਜਦੋਂ ਕਿ ਅੰਮ੍ਰਿਤਸਰ ਵਿੱਚ 30.9, ਲੁਧਿਆਣਾ ਵਿੱਚ 32.8, ਪਟਿਆਲਾ ਵਿੱਚ 33.6 ਅਤੇ ਗੁਰਦਾਸਪੁਰ ਵਿੱਚ 31 ਡਿਗਰੀ ਰਿਕਾਰਡ ਕੀਤਾ ਗਿਆ।
ਇਨ੍ਹਾਂ ਇਲਾਕਿਆਂ ‘ਚ ਪਈ ਧੁੰਦ
ਸੂਬੇ ‘ਚ ਅੱਜ ਮੌਸਮ ਆਮ ਵਾਂਗ ਰਹੇਗਾ। ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਤੋਂ ਘੱਟ ਹੈ। ਹਾਲਾਂਕਿ ਅੱਜ ਜਲੰਧਰ ਦੇ ਭੋਗਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਪਿੰਡਾਂ ‘ਚ ‘ਚ ਧੁੰਦ ਪਈ ਹੈ। ਅੱਜ ਸਿਰਫ਼ ਤਿੰਨ ਜਿਲ੍ਹਿਆ ਹੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਹਲਕੀ ਬਾਰਸ਼ ਦੀ ਸੰਭਵਾਨਾ ਹੈ। 27-28 ਜੁਲਾਈ ਨੂੰ ਮੌਸਮ ਬਦਲਣ ਦੀ ਸੰਭਵਾਨਾ ਹੈ । ਜਿਸ ਕਾਰਨ ਹਿਮਾਚਲ ਦੇ ਨਾਲ ਲੱਗਦਿਆਂ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ।