View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਦੁਆਰਾ ਅੱਜ ਕੈਬਨਿਟ ਮੀਟਿੰਗ ਕੀਤੀ ਗਈ।  ਇਹ ਮੀਟਿੰਗ ਸੀ ਐੱਮ ਦੇ ਆਵਾਸ ‘ਤੇ ਕੀਤੀ ਗਈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਨਾਲ ਪ੍ਰੈਸ ਕੰਨਫਰੈਂਸ ਰਾਹੀਂ ਮੀਟਿੰਗ ‘ਚ ਲਏ ਅਹਿਮ ਫੈਸਲੇ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਲੈਂਡ ਪੂਲਿੰਗ ‘ਚ ਕਈ ਬਦਲਾਅ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਜਿਸ ਦਿਨ ਐਲਓਆਈ ਹੋ ਜਾਵੇਗਾ, ਕਿਸਾਨ ਨੂੰ ਉਸੇ ਦਿਨ ਤੋਂ ਪ੍ਰਤੀ ਏਕੜ 50,000 ਰੁਪਏ ਮਿਲਣਗੇ ਅਤੇ ਕਿਸਾਨ ਆਪਣੀ ਜ਼ਮੀਨ ‘ਤੇ ਖੇਤੀ ਵੀ ਜਾਰੀ ਰੱਖੇਗਾ। ਜ਼ਮੀਨ ਮਾਲਕ ਨੂੰ ਅਰਜ਼ੀ ਦੇਣ ਦੇ 21 ਦਿਨਾਂ ਦੇ ਅੰਦਰ ਐਲਓਆਈ ‘ਤੇ 50,000 ਰੁਪਏ ਨਕਦ ਮਿਲਣਗੇ। ਜਿਸ ਦਿਨ ਸਰਕਾਰ ਕਬਜ਼ਾ ਲਵੇਗੀ, ਉਸੇ ਦਿਨ ਤੋਂ ਪ੍ਰਤੀ ਏਕੜ 1 ਲੱਖ ਰੁਪਏ ਦਾ ਇਕਰਾਰਨਾਮਾ ਸ਼ੁਰੂ ਹੋ ਜਾਵੇਗਾ ਅਤੇ ਜੇਕਰ ਸਰਕਾਰ ਦੋ ਜਾਂ ਤਿੰਨ ਸਾਲ ਲੈਂਦੀ ਹੈ, ਤਾਂ ਹਰ ਸਾਲ 10 ਪ੍ਰਤੀਸ਼ਤ ਦਾ ਵਾਧਾ ਕੀਤਾ ਜਾਵੇਗਾ। ਮੁੰਡੀਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲੋਕਾਂ ਦੇ ਸ਼ੰਕਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ ਲੋਕਾਂ ਨੇ ਇਸ ਯੋਜਨਾ ਦਾ ਸਮਰਥਨ ਕੀਤਾ।

 ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਦਿੱਤਾ ਜਾਣ ਵਾਲਾ ਕਿਰਾਇਆ 5 ਗੁਣਾ ਵਧਾ ਦਿੱਤਾ ਗਿਆ ਹੈ। ਇਸ ਯੋਜਨਾ ਵਿੱਚ ਸ਼ਾਮਲ ਹੋਣ ਲਈ ਸਹਿਮਤ ਹੋਣ ‘ਤੇ, 50,000 ਰੁਪਏ ਦਾ ਚੈੱਕ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਜ਼ਮੀਨ ਵਹਿਲੀ ਹੈ ਕਿਸਾਨ ਖੇਤੀ ਕਰ ਸਕਦਾ ਹੈ। ਜ਼ਮੀਨਾਂ ਦਾ ਕਿਰਾਇਆ ਵਧਾਇਆ, ਕਿਰਾਏ ‘ਚ ਹਰ ਸਾਲ 10 ਫੀਸਦੀ ਵਾਧਾ ਕੀਤਾ ਜਾਵੇਗਾ।

ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਸੂਬੇ ਦੇ ਕਈ ਪੰਚਾਂ ਅਤੇ ਸਰਪੰਚਾਂ ਨੂੰ ਮਿਲੇ ਕੇ ਇਸ ਯੋਜਨਾ ਬਾਰੇ ਫੀਡਬੈਕ ਵੀ ਲਈ ਗਈ ਹੈ। ਇਸ ਤੋਂ ਬਾਅਦ ਯੋਜਨਾ ਵਿੱਚ ਕੁਝ ਬਦਲਾਅ ਵੀ ਕੀਤੇ ਗਏ ਹਨ। ਵਿਰੋਧੀ ਪਾਰਟੀਆਂ ਹੁਣ ਇਸ ਮਾਮਲੇ ਨੂੰ ਲੈ ਕੇ ਸਰਕਾਰ ਵਿਰੁੱਧ ਇਕੱਠੀਆਂ ਹੋ ਗਈਆਂ ਹਨ।

ਸਰਕਾਰ ਕਿਸੇ ਦੀ ਜ਼ਮੀਨ ਜ਼ਬਰਦਸਤੀ ਨਹੀਂ ਲੈ ਰਹੀ-CM ਮਾਨ 

ਧੂਰੀ ਵਿਖੇ ਬੀਤੇ ਦਿਨ 75 ਗ੍ਰਾਮ ਪੰਚਾਇਤਾਂ ਨੂੰ ਫੰਡ ਦੇ ਚੈੱਕ ਵੰਡੇ ਸਨ। ਇਸ ਦੌਰਾਨ ਉਨ੍ਹਾਂ ਨੇ ਲੈਂਡ ਪੂਲਿੰਗ ਬਾਰੇ, ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕਿਸੇ ਦੀ ਜ਼ਮੀਨ ਜ਼ਬਰਦਸਤੀ ਨਹੀਂ ਲੈ ਰਹੀ, ਇਹ ਪੂਰੀ ਤਰ੍ਹਾਂ ਸਵੈਇੱਛਤ ਹੈ – ਜੇ ਕਿਸਾਨ ਚਾਹੇ ਤਾਂ ਉਹ ਜ਼ਮੀਨ ਦੇ ਸਕਦਾ ਹੈ, ਜੇ ਉਹ ਨਹੀਂ ਚਾਹੁੰਦਾ ਤਾਂ ਨਹੀਂ ਦੇ ਸਕਦਾ। ਉਨ੍ਹਾਂ ਲੈਂਡ ਪੂਲਿੰਗ ਦੇ ਫਾਇਦਿਆਂ ਬਾਰੇ ਵੀ ਦੱਸਿਆ। ਉਨ੍ਹਾਂ ਨੇ ਕਿਹਾ ਵਿਰੋਧੀ ਨੇਤਾ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਸਾਡੀ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਜ਼ਮੀਨ ਦਾ ਪੈਸਾ ਮਿਲੇ। ਪਹਿਲਾਂ ਜਦੋਂ ਜ਼ਮੀਨ ਐਕੁਆਇਰ ਕੀਤੀ ਜਾਂਦੀ ਸੀ, ਤਾਂ ਕਿਸਾਨਾਂ ਤੋਂ ਜ਼ਮੀਨ ਖਰੀਦੀ ਜਾਂਦੀ ਸੀ। ਬਾਅਦ ਵਿੱਚ ਇਸਨੂੰ ਵੱਧ ਰੇਟਾਂ ‘ਤੇ ਵੇਚ ਦਿੱਤਾ ਜਾਂਦਾ ਸੀ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ

|

|

|

ਪੰਜਾਬ ਰੋਡਵੇਜ਼, ਪਨਬਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਕਾਮਿਆਂ ਵੱਲੋਂ ਆਪਣੀਆਂ

|

|

|

ਮੰਗਲਵਾਰ, ੯ ਹਾੜ (ਸੰਮਤ ੫੫੮ ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥

|

|

|

|

|

|

ਖਬਰਿਸਤਾਨ ਨੈੱਟਵਰਕ- ਨਵਾਂਸ਼ਹਿਰ ਦੇ ਬਰਾਦਰੀ ਗਾਰਡਨ ਵਿਖੇ ਜ਼ਿਲ੍ਹਾ ਪੱਧਰੀ 12ਵਾਂ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ