ਖ਼ਬਰਿਸਤਾਨ ਨੈੱਟਵਰਕ: ਤਰਨਤਾਰਨ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਅਕਾਲੀ ਦਲ ਨੇ ਅੱਜ ਇੱਕ ਰੈਲੀ ਕਰਕੇ ਤਰਨਤਾਰਨ ਵਿੱਚ ਉਪ ਚੋਣਾਂ ਦੀਆਂ ਤਿਆਰੀਆਂ ਦਾ ਐਲਾਨ ਕੀਤਾ ਹੈ। । ਇਸ ਦੇ ਨਾਲ ਹੀ ਸੁਖਵਿੰਦਰ ਕੌਰ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ।
Pleased to announce Principal Sukhwinder Kaur Randhawa, head of the Azad Group, as the Shiromani Akali Dal candidate for the Tarn Taran bypoll.
▪️I extend warm welcome to the entire Azad Group which has chosen to join the @Akali_Dal_ along with 43 sitting Sarpanches, 8… pic.twitter.com/4NHMFTc34c
— Sukhbir Singh Badal (@officeofssbadal) July 20, 2025
ਸੁਖਬੀਰ ਬਾਦਲ ਨੇ ਝਬਾਲ ਦੀ ਅਨਾਜ ਮੰਡੀ ਵਿੱਚ ਇੱਕ ਰੈਲੀ ਦੌਰਾਨ ਉਮੀਦਵਾਰ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਬਣਾਇਆ। ਤਰਨਤਾਰਨ ਉਪ ਚੋਣਾਂ ਲਈ ਅਕਾਲੀ ਦਲ ਨੇ ਆਜ਼ਾਦ ਗਰੁੱਪ ਨਾਲ ਹੱਥ ਮਿਲਾਇਆ ਹੈ ਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਤੋਂ ਚੋਣ ਲੜਨ ਵਾਲੇ ਅਤੇ ਕਈ ਵਾਰ ਵਿਧਾਇਕ ਚੁਣੇ ਗਏ ਹਰਮੀਤ ਸਿੰਘ ਸੰਧੂ ਪਿਛਲੇ ਦਿਨੀਂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 27 ਜੂਨ 2025 ਨੂੰ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਲੰਬੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਹਾਲਤ ਵਿਗੜਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਰਨਤਾਰਨ ਤੋਂ ਵਿਧਾਇਕ ਦੀ ਸੀਟ ਖਾਲੀ ਹੋ ਗਈ ਸੀ।