ਖਬਰਿਸਤਾਨ ਨੈੱਟਵਰਕ– ਇਰਾਕ ਵਿਚ ਭਿਆਨਕ ਹਾਦਸਾ ਵਾਪਰ ਗਿਆ, ਜਿਥੇ ਕਿ ਇਕ ਮਾਲ ਵਿਚ ਅੱਗ ਲੱਗ ਗਈ। ਹਾਈਪਰਮਾਰਕੀਟ ਵਿਚ ਭਿਆਨਕ ਅੱਗ ਲੱਗ ਗਈ। ਮੀਡੀਆ ਰਿਪੋਰਟ ਮੁਤਾਬਕ ਇਸ ਹਾਦਸੇ ਵਿਚ 50 ਲੋਕਾਂ ਦੀ ਮੌਤ ਹੋ ਗਈ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
Massive fire breaks out in a shopping mall in Iraq, killing 50 people. Three days of national mourning declared.#Iraq #helevier Christians Supreme Court #10YearsOfBajrangiBhaijaan pic.twitter.com/pB4WYr3Zje
— Nayika .. (@nayika_nayika) July 17, 2025
ਰਾਤ ਭਰ ਅੱਗ ਦੀਆਂ ਉਠਦੀਆਂ ਰਹੀਆਂ ਲਪਟਾਂ
ਜਾਣਕਾਰੀ ਅਨੁਸਾਰ ਪੂਰਬੀ ਇਰਾਕ ਦੇ ਅਲ-ਕੁਟ ਸ਼ਹਿਰ ਵਿਚ ਇਹ ਹਾਦਸਾ ਵਾਪਰਿਆ। ਸੂਬਾਈ ਗਵਰਨਰ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵੀ ਵਾਇਰਲ ਹੋ ਰਹੀ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਪੰਜ ਮੰਜ਼ਿਲਾ ਇਮਾਰਤ ਵਿਚ ਰਾਤ ਭਰ ਅੱਗ ਦੀਆਂ ਲਪਟਾਂ ਉੱਠਦੀਆਂ ਰਹੀਆਂ ਤੇ ਧੂੰਏਂ ਦੇ ਗੁਬਾਰ ਨਾਲ ਆਸਮਾਨ ਭਰ ਗਿਆ।
ਰਾਹਤ ਕਾਰਜ ਜਾਰੀ
ਫਾਇਰ ਬ੍ਰਿਗੇਡ ਦਸਤਾ ਅੱਗ ਬੁਝਾਉਣ ਵਿਚ ਲੱਗਾ ਹੋਇਆ ਹੈ। ਮੌਕੇ ’ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਸੂਬਾਈ ਗਵਰਨਰ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਸ਼ੁਰੂਆਤੀ ਨਤੀਜੇ 48 ਘੰਟਿਆਂ ਦੇ ਅੰਦਰ ਐਲਾਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਘਟਨਾ ਨੂੰ ਦੇਖਦੇ ਹੋਏ, ਅਸੀਂ ਇਮਾਰਤ ਅਤੇ ਮਾਲ ਦੇ ਮਾਲਕ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ।