ਖਬਰਿਸਤਾਨ ਨੈੱਟਵਰਕ- ਪੰਜਾਬ ‘ਚ ਅੱਜ ਮੌਸਮ ਵਿਭਾਗ ਦੁਆਰਾ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦ ਕਿ ਸੂਬੇ ਦੇ ਕੁਝ ਜ਼ਿਲ੍ਹਿਆਂ ‘ਚ ਮੌਸਮ ਸੁਹਾਵਣਾ ਬਣਿਆ ਹੋਇਆ। ਪਰ ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਕੁਝ ਇਲਾਕਿਆਂ ‘ਚ ਮੌਸਮ ਵਿਭਾਗ ਵੱਲੋਂ ਫਲੈਸ਼ ਅਲਰਟ ਜਾਰੀ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਕੱਲ੍ਹ ਸੂਬੇ ‘ਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਬੀਤੇ ਦਿਨ ਸਾਉਣ ਦੇ ਪਹਿਲੇ ਸੋਮਵਾਰ ਕਈ ਇਲਾਕਿਆਂ ‘ਚ ਮੀਂਹ ਪਿਆ ਹੈ। ਜਿਸ ਕਾਰਨ ਸੂਬੇ ਦੇ ਤਾਪਮਾਨ ‘ਚ 1.5 ਡਿਗਰੀ ਤੱਕ ਤਾਪਮਾਨ ‘ਚ ਗਿਰਾਵਟ ਆਈ ਹੈ। ਰਾਜ ‘ਚ ਅੱਜ ਵੀ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਹਾਲਾਂਕਿ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਨ੍ਹਾਂ 3 ਜ਼ਿਲ੍ਹਿਆਂ ‘ਚ Heavy Rain ਦੀ ਚੇਤਾਵਨੀ
ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਵਿੱਚ ਕੋਈ ਚੇਤਾਵਨੀ ਨਹੀਂ ਹੈ। ਪਰ, ਕੱਲ੍ਹ, ਬੁੱਧਵਾਰ ਨੂੰ, ਸੂਬੇ ਦੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਸਬੰਧੀ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ, ਆਉਣ ਵਾਲੇ 6 ਦਿਨਾਂ ਤੱਕ ਸੂਬੇ ਵਿੱਚ ਤਾਪਮਾਨ ਅਤੇ ਮੌਸਮ ਆਮ ਰਹਿਣ ਦੀ ਉਮੀਦ ਹੈ। ਦੱਸ ਦੇਈਏ ਕਿ 14 ਜੁਲਾਈ ਨੂੰ ਪੰਜਾਬ ਦੇ ਤਿੰਨ ਪ੍ਰਮੁੱਖ ਦਰਿਆਵਾਂ, ਸਤਲੁਜ, ਬਿਆਸ ਅਤੇ ਰਾਵੀ ‘ਤੇ ਬਣੇ ਭਾਖੜਾ, ਪੋਂਗ ਅਤੇ ਥੀਨ ਡੈਮਾਂ ਵਿੱਚ ਪਾਣੀ ਦਾ ਪੱਧਰ ਆਮ ਦਿਖਾਈ ਦੇ ਰਿਹਾ ਸੀ।