ਖਬਰਿਸਤਾਨ ਨੈੱਟਵਰਕ- ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਅੱਜ ਦੂਜੇ ਦਿਨ ਦੀ ਕਾਰਵਾਈ ਹੰਗਾਮੇ ਨਾਲ ਸ਼ੁਰੂ ਹੋਈ। ਸਦਨ ਦੀ ਕਾਰਵਾਈ ਧਿਆਨ ਦਿਵਾਊ ਮਤੇ ਨਾਲ ਸ਼ੁਰੂ ਹੋਈ। ਅੱਜ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ’ਤੇ ਇਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀ.ਆਈ.ਐਸ.ਐਫ਼. ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼ ਕੀਤੇ ਜਾਣਗੇ।
ਪੰਜਾਬ ਵਿਧਾਨ ਸਭਾ ਦਾ ‘ਸਪੈਸ਼ਲ ਸੈਸ਼ਨ’ Live https://t.co/JLgp5z7KAC
— AAP Punjab (@AAPPunjab) July 11, 2025
ਸੈਸ਼ਨ ਹੋ ਸਕਦੈ ਹੰਗਾਮੇਦਾਰ
ਅੱਜ ਦਾ ਇਹ ਸੈਸ਼ਨ ਪੂਰੀ ਤਰ੍ਹਾਂ ਹੰਗਾਮੇਦਾਰ ਹੋ ਸਕਦਾ ਹੈ। ਵਿਰੋਧੀ ਪਾਰਟੀਆਂ ਕਾਨੂੰਨ ਵਿਵਸਥਾ, ਲੈਂਡ ਪੂਲਿੰਗ ਤੇ ਹੋਰ ਮੁੱਦਿਆਂ ’ਤੇ ਸਰਕਾਰ ਨੂੰ ਘੇਰ ਸਕਦੀ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਸਪੱਸ਼ਟ ਕਰ ਚੁੱਕੇ ਹਨ ਕਿ ਵਿਰੋਧੀ ਧਿਰ ਨੂੰ ਸਾਰੇ ਜਵਾਬ ਦਿੱਤੇ ਜਾਣਗੇ ਤੇ ਬੇਅਦਬੀ ’ਤੇ ਕਾਨੂੰਨ ਸਾਰੀਆਂ ਪਾਰਟੀਆਂ ਦੇ ਸਲਾਹ-ਮਸ਼ਵਰੇ ਤੋਂ ਬਾਅਦ ਹੀ ਬਣਾਇਆ ਜਾਵੇਗਾ। ਕਾਨੂੰਨ ਪਾਸ ਕਰਕੇ ਸਲਾਹਕਾਰ ਕਮੇਟੀ ਨੂੰ ਭੇਜਿਆ ਜਾਵੇਗਾ।
ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ
ਦੱਸ ਦੇਈਏ ਕਿ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਸਦਨ ਦੀ ਕਾਰਵਾਈ ਅਗਲੇ ਦਿਨ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ।
ਸੈਸ਼ਨ ਦੀ ਮਿਆਦ 2 ਦਿਨ ਵਧਾਈ
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਮਿਆਦ 2 ਦਿਨ ਵਧਾ ਦਿੱਤੀ ਗਈ ਹੈ। ਹੁਣ 14 ਤੇ 15 ਜੁਲਾਈ ਨੂੰ ਵੀ ਸੈਸ਼ਨ ਦੀ ਕਾਰਵਾਈ ਜਾਰੀ ਰਹੇਗੀ।