View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ– ਜਲੰਧਰ ਦੇ ਸ਼ਾਹਕੋਟ ਇਲਾਕੇ ਵਿੱਚ ਅੱਜ ਸਵੇਰੇ ਪੁਲਸ ਨੇ ਗੈਂਗਸਟਰਾਂ ਦਾ ਇਨਕਾਊਂਟਰ ਕੀਤਾ।  ਇਸ ਦੌਰਾਨ ਦੋਵਾਂ ਪਾਸਿਓਂ ਗੋਲੀਆਂ ਚੱਲੀਆਂ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਰੇਲਵੇ ਸਟੇਸ਼ਨ ਨੇੜੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਪਹੁੰਚੇ ਹਨ। ਪੁਲਸ ਮੌਕੇ ‘ਤੇ ਪਹੁੰਚੀ ਅਤੇ ਉਨ੍ਹਾਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਪਰ ਗੈਂਗਸਟਰਾਂ ਨੇ ਪੁਲਸ ‘ਤੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ, ਜਿਸ ਕਾਰਨ ਦੋਵੇਂ ਗੈਂਗਸਟਰ ਜ਼ਖਮੀ ਹੋ ਗਏ।

ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ

ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਕੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਤੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ। ਫਿਲਹਾਲ ਪੁਲਿਸ ਇਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ ਤਾਂ ਜੋ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ।

ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਕਰਦੇ ਸਨ ਕੰਮ 

ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਅਜੇ ਉਰਫ਼ ਬਾਜਾ ਵਾਸੀ ਨੂਰਮਹਿਲ ਅਤੇ ਲਖਵਿੰਦਰ ਸਿੰਘ ਵਾਸੀ ਲੋਹੀਆਂ ਖਾਸ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਵਿਦੇਸ਼ ਵਿੱਚ ਬੈਠੇ ਗੈਂਗਸਟਰ ਜਰਮਨਜੀਤ ਸਿੰਘ ਅਤੇ ਨਵਦੀਪ ਸਿੰਘ ਦੇ ਇਸ਼ਾਰੇ ‘ਤੇ ਕੰਮ ਕਰਦੇ ਸਨ ਅਤੇ ਫਿਰੌਤੀ ਮੰਗਦੇ ਸਨ।

ਮੁਲਜ਼ਮਾਂ ਦੇ ਹੋਰ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ

ਐਸਐਸਪੀ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਜਬਰੀ ਵਸੂਲੀ, ਕਤਲ ਦੀ ਕੋਸ਼ਿਸ਼ ਆਦਿ ਸਮੇਤ ਕਈ ਘਿਨਾਉਣੇ ਅਪਰਾਧਿਕ ਮਾਮਲੇ ਦਰਜ ਹਨ। ਪੁਲਿਸ ਹੁਣ ਮੁਲਜ਼ਮਾਂ ਦੇ ਹੋਰ ਲਿੰਕਾਂ ਅਤੇ ਮਾਮਲਿਆਂ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

|

|

|

ਪਵਿੱਤਰ ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਤੋਂ ਇੱਕ

|

|

|

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਜਨਜੀਵਨ

|

|

|

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ