ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪ੍ਰੋਗਰਾਮ ‘ਚ ਹਿੱਸਾ ਲਿਆ ਹੈ। CM ਮਾਨ ਅੱਜ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਜ਼ਿਲ੍ਹਾ ਵਾਸੀਆਂ ਨੂੰ ਅੱਜ ਵੱਡੀ ਸੌਗਾਤ ਦੇਣਗੇ। ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਲੀਬ੍ਰੇਸ਼ਨ ਹਾਲ ‘ਚ ਇਹ ਸਮਾਰੋਹ ਆਯੋਜਿਤ ਕੀਤਾ ਗਿਆ ਹੈ।
ਇਹ ਦੌਰਾ ਸੂਬਾ ਸਰਕਾਰ ਦੀਆਂ ਬੁਨਿਆਦੀ ਢਾਂਚੇ ਅਤੇ ਸਿੱਖਿਆ ਖੇਤਰ ਵਿੱਚ ਚੱਲ ਰਹੀਆਂ ਯੋਜਨਾਵਾਂ ਦਾ ਹਿੱਸਾ ਹੈ। ਇਸ ਦੌਰਾਨ ਮੁੱਖ ਮੰਤਰੀ ਸੂਬੇ ਦੀਆਂ ਲਿੰਕ ਸੜਕਾਂ ਅਤੇ ਸ਼ਹਿਰੀ ਲਾਇਬ੍ਰੇਰੀਆਂ ਦਾ ਵਰਚੁਅਲੀ ਉਦਘਾਟਨ ਕਰਨਗੇ। ਪ੍ਰੋਗਰਾਮ ਤੋਂ ਬਾਅਦ, ਉਹ ਸ਼ਾਮ 5 ਵਜੇ ਤੋਂ ਬਾਅਦ ਨੇੜਲੇ ਕਾਨਫਰੰਸ ਹਾਲ ਵਿੱਚ ਮੀਡੀਆ ਨਾਲ ਵੀ ਗੱਲਬਾਤ ਕਰਨਗੇ ਅਤੇ ਉਦਘਾਟਨ ਅਤੇ ਸਰਕਾਰ ਦੀਆਂ ਆਉਣ ਵਾਲੀਆਂ ਯੋਜਨਾਵਾਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨਗੇ।
ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
ਰਿਪੋਰਟਾਂ ਅਨੁਸਾਰ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਸਕਦੀ ਹੈ | ਇਹ ਇਜਲਾਸ 10 ਅਤੇ 11 ਜੁਲਾਈ ਨੂੰ ਹੋ ਸਕਦਾ ਹੈ। ਇਸ ਸੈਸ਼ਨ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ ਅਤੇ ਬੇਅਦਬੀਆਂ ਖਿਲਾਫ ਨਵਾਂ ਬਿੱਲ ਲਿਆ ਸਕਦੇ ਹਨ। ਰਿਪੋਰਟਾਂ ਅਨੁਸਾਰ ਇਸ ਸੈਸ਼ਨ ਲਈ 7 ਜੁਲਾਈ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ। ਇਨੀਂ ਦਿਨੀਂ ਮਾਨ ਸਰਕਾਰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਖਿਲਾਫ ਲਗਾਤਾਰ ਕਾਰਵਾਈ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਮਾਨ ਸਰਕਾਰ ਨਸ਼ਾ ਤਸਕਰੀ ਨੂੰ ਰੋਕਣ ਲਈ ਨਵੇਂ ਸਖਤ ਕਾਨੂੰਨ ਲਿਆ ਸਕਦੀ ਹੈ। ਕੇਂਦਰ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਨੂੰ ਹੱਲ ਕਰਨ ਲਈ 9 ਜੁਲਾਈ 2025 ਨੂੰ ਮੀਟਿੰਗ ਦਾ ਪ੍ਰਸਤਾਵ ਰੱਖਿਆ ਹੈ। ਇਸ ਕਾਰਨ, ਸਰਕਾਰ ਕੇਂਦਰ ਦੇ ਰੁਖ਼ ਨੂੰ ਦੇਖ ਕੇ ਇਸ ਬਾਰੇ ਵੀ ਫੈਸਲਾ ਲੈ ਸਕਦੀ ਹੈ।
ਪੰਜਾਬ ਕੈਬਨਿਟ ਦਾ ਵਿਸਥਾਰ
ਪੰਜਾਬ ਵਿੱਚ ਵਿਧਾਇਕਾਂ ਦੀ ਗਿਣਤੀ ਦੇ ਹਿਸਾਬ ਨਾਲ, ਮੁੱਖ ਮੰਤਰੀ ਸਮੇਤ ਸਿਰਫ਼ 18 ਹੀ ਮੰਤਰੀ ਬਣ ਸਕਦੇ ਹਨ। ਪਰ, ਆਮ ਆਦਮੀ ਪਾਰਟੀ (ਆਪ) ਨੇ 7 ਵਾਰ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਅਤੇ 24 ਵਿਧਾਇਕਾਂ ਨੂੰ ਮੰਤਰੀ ਅਹੁਦੇ ਦਿੱਤੇ। ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ 16 ਮੰਤਰੀ ਹਨ। ਦੱਸ ਦੇਈਏ ਕਿ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ 17ਵੇਂ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੰਜੀਵ ਅਰੋੜਾ ਨੇ ਲੁਧਿਆਣਾ ਉਪ ਚੋਣ 10 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਸੀ।