View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ-ਅੰਮ੍ਰਿਤਸਰ ਵਿਚ ਖੌਫਨਾਕ ਵਾਰਦਾਤ ਸਾਹਮਣੇ ਆਈ ਹੈ, ਜਿਥੇ ਸਦਰ ਥਾਣੇ ਦੇ ਬਾਹਰ ਇੱਕ ਸੀਆਰਪੀਐਫ ਦੇ ਸਾਬਕਾ ਡੀ ਐੱਸ ਪੀ ਨੇ ਪਰਿਵਾਰਕ ਝਗੜੇ ਕਾਰਨ ਆਪਣੀ ਪਤਨੀ, ਪੁੱਤਰ ਤੇ ਨੂੰਹ  ਨੂੰ ਗੋਲੀ ਮਾਰ ਦਿੱਤੀ। ਗੋਲੀਆਂ ਨਾਲ ਜ਼ਖਮੀ ਹੋਈ ਪਤਨੀ ਤੇ ਨੂੰਹ, ਪੁੱਤਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਪੁੱਤ ਦੀ ਮੌਤ ਹੋ ਗਈ।

ਪਰਿਵਾਰਕ ਝਗੜੇ ਦਾ ਮਾਮਲਾ

ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੇਵਾਮੁਕਤ ਡੀਐਸਪੀ ਦੀ ਪਛਾਣ ਤਰਸੇਮ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਸਾਬਕਾ ਸੀਆਰਪੀਐਫ ਅਧਿਕਾਰੀ ਦੱਸਿਆ ਜਾ ਰਿਹਾ ਹੈ। ਇਹ ਘਟਨਾ ਪਰਿਵਾਰਕ ਝਗੜੇ ਕਾਰਨ ਵਾਪਰੀ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਨੇ ਆਪਣੇ ਰਿਵਾਲਵਰ ਤੋਂ ਲਗਭਗ 4 ਗੋਲੀਆਂ ਚਲਾਈਆਂ। 


4 ਰਾਊਂਡ ਫਾਇਰਿੰਗ

ਦੱਸਿਆ ਜਾ ਰਿਹਾ ਹੈ ਕਿ ਸੇਵਾਮੁਕਤ ਡੀਐਸਪੀ ਤਰਸੇਮ ਸਿੰਘ ਦਾ ਆਪਣੇ ਪਰਿਵਾਰ ਨਾਲ ਜਾਇਦਾਦ ਦਾ ਵਿਵਾਦ ਚੱਲ ਰਿਹਾ ਹੈ। ਸ਼ੁੱਕਰਵਾਰ ਨੂੰ ਦੋਵਾਂ ਧਿਰਾਂ ਵਿੱਚ ਬਹਿਸ ਹੋ ਗਈ। ਇਸ ਤੋਂ ਬਾਅਦ ਦੋਵੇਂ ਧਿਰਾਂ ਮਜੀਠਾ ਰੋਡ ‘ਤੇ ਸਥਿਤ ਥਾਣਾ ਸਦਰ ਸ਼ਿਕਾਇਤ ਲੈ ਕੇ ਪਹੁੰਚੀਆਂ। ਦੋਵੇਂ ਧਿਰਾਂ ਅਜੇ ਬਾਹਰ ਸਨ।ਇਸ ਦੌਰਾਨ ਤਰਸੇਮ ਸਿੰਘ ਨੇ ਆਪਣਾ ਰਿਵਾਲਵਰ ਕੱਢ ਕੇ ਪਹਿਲਾਂ ਆਪਣੀ ਪਤਨੀ, ਫਿਰ ਪੁੱਤਰ ਅਤੇ ਨੂੰਹ ਨੂੰ ਗੋਲੀ ਮਾਰ ਦਿੱਤੀ। ਲਗਭਗ 4 ਰਾਉਂਡ ਫਾਇਰਿੰਗ ਕੀਤੀ ਗਈ।

ਡੀ ਐੱਸ ਪੀ ਦਾ ਹੋਇਆ ਸੀ ਦੂਜਾ ਵਿਆਹ

ਏਸੀਪੀ ਉੱਤਰੀ ਆਈਪੀਐਸ ਰਿਸ਼ਭ ਭੋਲਾ ਨੇ ਦੱਸਿਆ ਕਿ ਦੋਸ਼ੀ ਰਾਜਾਸਾਂਸੀ ਦਾ ਰਹਿਣ ਵਾਲਾ ਹੈ। ਗੋਲੀਬਾਰੀ ਤੋਂ ਤੁਰੰਤ ਬਾਅਦ ਚੈੱਕ ਪੋਸਟ ‘ਤੇ ਖੜ੍ਹੀ ਪੁਲਿਸ ਨੇ ਤਰਸੇਮ ਸਿੰਘ ਨੂੰ ਫੜ ਲਿਆ। ਇਸ ਤੋਂ ਬਾਅਦ ਉਸਨੂੰ ਮਜੀਠਾ ਰੋਡ ਥਾਣੇ ਵਿੱਚ ਪੇਸ਼ ਕੀਤਾ ਗਿਆ।

ਏਸੀਪੀ ਨੇ ਕਿਹਾ ਕਿ ਤਰਸੇਮ ਦਾ ਦੋ ਵਾਰ ਵਿਆਹ ਹੋਇਆ ਹੈ। ਪਹਿਲੀ ਪਤਨੀ ਅਤੇ ਪੁੱਤਰ ਨਾਲ ਜਾਇਦਾਦ ਦਾ ਵਿਵਾਦ ਚੱਲ ਰਿਹਾ ਹੈ। ਇਸ ਝਗੜੇ ਦੌਰਾਨ ਤਰਸੇਮ ਸਿੰਘ ਨੇ ਇਹ ਕਦਮ ਚੁੱਕਿਆ। ਜਿਸ ਹਥਿਆਰ ਨਾਲ ਗੋਲੀਬਾਰੀ ਕੀਤੀ ਗਈ ਸੀ ਉਹ ਲਾਇਸੈਂਸੀ ਹੈ। 

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

|

|

|

ਅਮਰੀਕਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਦੇ

|

|

|

|

|

|

ਤਰਨਤਾਰਨ ਦੇ ਪਿੰਡ ਸੰਘਾ ਵਿੱਚ ਘਰੇਲੂ ਝਗੜੇ ਨੇ ਭਿਆਨਕ ਰੂਪ

|

|

|

ਖ਼ਬਰਿਸਤਾਨ ਨੈੱਟਵਰਕ: ਈਰਾਨ ਦੇ ਸਾਬਕਾ ਸੁਪਰੀਮ ਲੀਡਰ ਆਇਤੁੱਲਾ ਅਲੀ ਖਾਮੇਨੇਈ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਅਤੇ ਚੰਡੀਗੜ੍ਹ ਦੇ ਮਾਨਸੂਨ ਪੂਰੀ ਤਰ੍ਹਾਂ ਸਰਗਰਮ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ