View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਪੰਜਾਬ ‘ਚ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ ਅੱਜ ਫਿਰ ਮੌਸਮ ਸੁਹਾਵਣਾ ਹੋ ਗਿਆ ਹੈ। ਕਈ ਜ਼ਿਲ੍ਹਿਆਂ ‘ਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ। ਜੂਨ ਮਹੀਨੇ ਵਿੱਚ ਹੋਈ ਬਾਰਿਸ਼ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, 29 ਜੂਨ ਤੱਕ, ਸੂਬੇ ‘ਚ ਆਮ ਨਾਲੋਂ 26 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਅੱਜ ਯਾਨੀ ਸੋਮਵਾਰ ਨੂੰ ਵੀ ਸੂਬੇ ਦੇ ਕਈ 14 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੌਰਾਨ ਦਰਮਿਆਨੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

14 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਅੱਜ ਮੀਂਹ ਨੂੰ ਲੈ ਕੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਤਿੰਨ ਜ਼ਿਲ੍ਹਿਆਂ ਰੂਪਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਦੇ 4 ਜ਼ਿਲ੍ਹਿਆਂ ‘ਚ ਸਕੂਲ ਬੰਦ 

ਹਿਮਾਚਲ ਪ੍ਰਦੇਸ਼ ‘ਚ ਮੌਸਮ ਵਿਭਾਗ ਨੇ ਅੱਜ ਭਾਰੀ ਬਾਰਿਸ਼ ਨੂੰ ਲੈ ਕੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ, ਰਾਜ ਦੇ ਚਾਰ ਜ਼ਿਲ੍ਹਿਆਂ ਮੰਡੀ, ਸੋਲਨ, ਕਾਂਗੜਾ ਅਤੇ ਸਿਰਮੌਰ ਵਿੱਚ ਸਕੂਲ ਬੰਦ ਰਹਿਣਗੇ। ਇਨ੍ਹਾਂ ਸਾਰੇ ਜ਼ਿਲ੍ਹਿਆਂ ਵਿੱਚ ਸਾਰੇ ਸਕੂਲ ਅਤੇ ਹੋਰ ਵਿਦਿਅਕ ਸੰਸਥਾਵਾਂ ਨੂੰ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਧਿਆਨ ਦੇਣ ਯੋਗ ਹੈ ਕਿ 30 ਜੂਨ ਨੂੰ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਸੋਲਨ, ਕਾਂਗੜਾ, ਮੰਡੀ ਅਤੇ ਸਿਰਮੌਰ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਹੈ।

ਹੁਣ ਤੱਕ 39 ਲੋਕਾਂ ਦੀ ਮੌਤ

ਇਸ ਸਮੇਂ ਦੌਰਾਨ, ਲੋਕਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਐਕਸ਼ਨ ਮੋਡ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਹੈ। ਲੋਕਾਂ ਨੂੰ ਬਹੁਤ ਜ਼ਰੂਰੀ ਕੰਮ ਹੋਣ ‘ਤੇ ਹੀ ਘਰਾਂ ਤੋਂ ਬਾਹਰ ਆਉਣ ਲਈ ਕਿਹਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਸਾਵਧਾਨੀ ਵਜੋਂ, ਸੋਲਨ, ਕਾਂਗੜਾ, ਮੰਡੀ ਅਤੇ ਸਿਰਮੌਰ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮਾਨਸੂਨ ਸੀਜ਼ਨ ਵਿੱਚ ਹੁਣ ਤੱਕ 39 ਲੋਕਾਂ ਦੀ ਮੌਤ ਹੋ ਚੁੱਕੀ ਹੈ

ਤੁਹਾਨੂੰ ਦੱਸ ਦੇਈਏ ਕਿ ਇਸ ਮਾਨਸੂਨ ਸੀਜ਼ਨ ਵਿੱਚ ਭਾਰੀ ਬਾਰਿਸ਼ ਕਾਰਨ ਹਿਮਾਚਲ ਵਿੱਚ ਹੁਣ ਤੱਕ 39 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਦੌਰਾਨ 81 ਲੋਕ ਜ਼ਖਮੀ ਹੋਏ ਹਨ। ਚਾਰ ਲੋਕ ਅਜੇ ਵੀ ਲਾਪਤਾ ਹਨ। ਮੀਂਹ ਕਾਰਨ ਸੜਕ ਹਾਦਸੇ ਵੀ ਹੋ ਰਹੇ ਹਨ। ਸੜਕ ਹਾਦਸਿਆਂ ਵਿੱਚ 19 ਲੋਕਾਂ ਦੀ ਜਾਨ ਚਲੀ ਗਈ ਹੈ। ਸਭ ਤੋਂ ਵੱਧ ਨੁਕਸਾਨ ਕਾਂਗੜਾ ਜ਼ਿਲ੍ਹੇ ਵਿੱਚ ਹੋਇਆ ਹੈ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਪੰਜਾਬ ਵਿੱਚ ਮਾਨਸੂਨ ਨੂੰ ਆਏ ਇੱਕ ਹਫ਼ਤਾ ਹੋ ਗਿਆ ਹੈ,

|

|

|

|

|

|

ਮੰਗਲਵਾਰ, ੨੩ ਹਾੜ (ਸੰਮਤ ੫੫੮ ਨਾਨਕਸ਼ਾਹੀ) ਸਲੋਕ ॥ਸੰਤ ਉਧਰਣ ਦਇਆਲੰ

|

|

|

ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਵਿਧੀਪੁਰ ਫਲਾਈਓਵਰ ਨੇੜੇ ਇੱਕ ਭਿਆਨਕ ਸੜਕ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ