ਖ਼ਬਰਿਸਤਾਨ ਨੈੱਟਵਰਕ: ਪੰਜਾਬ ਸਰਕਾਰ ਲਗਾਤਾਰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਖਿਲਾਫ ਕਰਵਵਾਈ ਕਰ ਰਹੀ ਹੈ | ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਵੱਡਾ ਐਕਸ਼ਨ ਲਿਆ ਹੈ | ਸੂਬੇ ‘ਚ ਜੇਲ੍ਹਾਂ ਦੇ 25 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ|
ਸਰਕਾਰ ਨੇ 3 ਡਿਪਟੀ ਸੁਪਰਡੈਂਟ ਅਤੇ 2 ਸਹਾਇਕ ਸੁਪਰਡੈਂਟਾਂ ਸਮੇਤ ਵੱਖ-ਵੱਖ ਜੇਲ੍ਹਾਂ ਦੇ 25 ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਜੇਲ੍ਹ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਵੱਡੀ ਕਾਰਵਾਈ। ਜੇਲ੍ਹ ਵਿੱਚ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਬਾਰੇ ਜਾਣਕਾਰੀ ਮਿਲੀ।