ਖਬਰਿਸਤਾਨ ਨੈੱਟਵਰਕ- ਆਮ ਆਦਮੀ ਪਾਰਟੀ ਦੀ ਲੁਧਿਆਣਾ ਪੱਛਮੀ ਤੋਂ ਹੋਈ ਸ਼ਾਨਦਾਰ ਜਿੱਤ ਦਾ ਬੰਗਾ ਵਿੱਚ ਜਸ਼ਨ ਮਨਾਇਆ ਗਿਆ। ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਜਿੱਤਣ ਉਤੇ ਆਪ ਵਰਕਰਾਂ ਨੇ ਬੰਗਾ ਵਿਚ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਬੀਰ ਕਰਨਾਣਾ ਦੀ ਅਗਵਾਹੀ ਵਿਚ ਖੁਸ਼ੀ ਮਨਾਉਂਦੇ ਹੋਏ ਲੱਡੂ ਵੰਡੇ ਤੇ ਇਕ ਦੂਜੇ ਨੂੰ ਵਧਾਈ ਦਿੱਤੀ।
ਇਸ ਮੌਕੇ ਸਮੂਹ ਆਪ ਵਰਕਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਹੈ, ਜੋ ਸਾਰੀਆਂ ਪਾਰਟੀਆਂ ਤੋਂ ਆਪਣਾ ਲੋਹਾ ਮਨਵਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਹੋਰ ਬੁਲੰਦੀਆਂ ਛੂਹੇਗੀ। ਉਨ੍ਹਾਂ ਵਿਧਾਨ ਸਭਾ ਹਲਕਾ ਬੰਗਾ ਤੋਂ ਸਮੂਹ ਵਲੰਟੀਅਰਾਂ ਨੂੰ ਵਧਾਈ ਦਿੱਤੀ।
ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਕੀਤੀ ਹਾਸਲ
23 ਜੂਨ ਨੂੰ ਆਏ ਨਤੀਜਿਆਂ ਵਿਚ ਲੁਧਿਆਣਾ ਦੇ ਪੱਛਮੀ ਹਲਕੇ ’ਚ ਹੋਈ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੱਧ ਵੋਟਾਂ ਦੀ ਵੱਡੀ ਲੀਡ ਨਾਲ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਨੂੰ ਕੁੱਲ 35179 ਵੋਟਾਂ ਪਈਆਂ, ਜਦਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ 24542 ਵੋਟਾਂ ਹੀ ਹਾਸਲ ਕਰ ਸਕੇ। ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ 20323 ਵੋਟਾਂ ਨਾਲ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ 8203 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ।