ਖ਼ਬਰਿਸਤਾਨ ਨੈੱਟਵਰਕ: ਦੇਸ਼ ‘ਚ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ | ਲੁਧਿਆਣਾ ‘ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ‘ਚ 9 ਨਵੇਂ ਕੇਸ ਸਾਹਮਣੇ ਆਏ ਹਨ ਜਿਨ੍ਹਾਂ ‘ਚ 6 ਸਾਲ ਦਾ ਬੱਚਾ ਸ਼ਾਮਲ ਹੈ |
ਸਿਹਤ ਵਿਭਾਗ ਦੇ ਅਨੁਸਾਰ, ਅੱਜ ਸਾਹਮਣੇ ਆਏ ਮਰੀਜ਼ਾਂ ਵਿੱਚ ਛੇ ਪੁਰਸ਼ ਅਤੇ ਤਿੰਨ ਮਹਿਲਾ ਮਰੀਜ਼ ਸ਼ਾਮਲ ਹਨ। ਮਰੀਜ਼ਾਂ ਵਿੱਚ ਇੱਕ 6 ਸਾਲ ਦਾ ਬੱਚਾ ਸ਼ਾਮਲ ਹੈ | ਜ਼ਿਲ੍ਹਾ ਨੋਡਲ ਅਫ਼ਸਰ ਦੇ ਅਨੁਸਾਰ, ਹੁਣ ਤੱਕ ਜ਼ਿਲ੍ਹੇ ਵਿੱਚ 73 ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 48 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ ਇਸ ਵੇਲੇ ਜ਼ਿਲ੍ਹੇ ਵਿੱਚ 22 ਐਕਟਿਵ ਮਰੀਜ਼ ਹਨ। ਇਨ੍ਹਾਂ ਵਿੱਚੋਂ 19 ਹੋਮ ਆਈਸੋਲੇਸ਼ਨ ਵਿੱਚ ਹਨ ਜਦੋਂ ਕਿ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਗਾਜ਼ੀਆਬਾਦ ‘ਚ ਮਰੀਜ਼ਾਂ ਦੀ ਗਿਣਤੀ 103 ਤੱਕ ਪਹੁੰਚੀ
ਗਾਜ਼ੀਆਬਾਦ ਵਿੱਚ ਸੋਮਵਾਰ ਨੂੰ 2 ਨਵੇਂ ਕੋਰੋਨਾ ਮਰੀਜ਼ ਮਿਲੇ। ਜ਼ਿਲ੍ਹੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 103 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 17 ਸਰਗਰਮ ਕੇਸ ਹਨ। 1 ਮਰੀਜ਼ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। 16 ਲੋਕ ਹੋਮ ਆਈਸੋਲੇਸ਼ਨ ਵਿੱਚ ਹਨ। ਹੁਣ ਤੱਕ 86 ਮਰੀਜ਼ ਕੋਰੋਨਾ ਠੀਕ ਹੋ ਚੁੱਕੇ ਹਨ।