ਖ਼ਬਰਿਸਤਾਨ ਨੈੱਟਵਰਕ: ਪੰਜਾਬ ਪੁਲਿਸ ਨੇ ਸਖਤ ਕਾਰਵਾਈ ਕਰਦਿਆਂ ਸੋਸ਼ਲ ਮੀਡੀਆ ਤੋਂ ਲਗਪਗ 100 ਤੋਂ ਵੱਧ ਵਿਵਾਦਿਤ ਪੋਸਟਾਂ ਦੀ ਪਛਾਣ ਕੀਤੀ ਗਈ ਹੈ | ਜਿਨ੍ਹਾਂ ਲਈ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਹਟਾਉਣ ਲਈ ਰਿਪੋਰਟਾਂ ਭੇਜੀਆਂ ਗਈਆਂ ਹਨ। ਪੁਲਿਸ ਦੁਆਰਾ ਅਜਿਹੇ ਅਕਾਉਂਟਸ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਅਸ਼ਲੀਲ, ਭੜਕਾਊ ਜਾਂ ਕਾਨੂੰਨ ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਸਮੱਗਰੀ ਪੋਸਟ ਕਰਦੇ ਹਨ| ਪਹਿਲਾਂ ਹੀ ਵਿਵਾਦਾਂ ‘ਚ ਰਹਿ ਚੁੱਕੇ ਹਨ|
ਇੰਨਫ਼ਲੂਐਂਸਰਸ ਨੂੰ ਮਿਲ ਰਹੀਆਂ ਧਮਕੀਆਂ
ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ਇੰਨਫ਼ਲੂਐਂਸਰਸ ਨੂੰ ਮਿਲ ਰਹੀਆਂ ਧਮਕੀਆਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ | ਦੱਸ ਦੇਈਏ ਕਿ ਪਿਛਲੀ ਦਿਨੀਂ ਕੱਟੜਪੰਥੀ ਸਿੱਖ ਸਮੂਹਾਂ ਵੱਲੋਂ ਸੋਸ਼ਲ ਮੀਡੀਆ ਇੰਨਫ਼ਲੂਐਂਸਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ | ਜਿਸ ਕਾਰਨ ਪੁਲਿਸ ਨੇ ਆਪਣੀ ਸਖਤੀ ਵਧਾ ਦਿੱਤੀ ਹੈ| ਸੂਬਾ ਪੁਲਿਸ ਦੇ ਸਾਈਬਰ ਸੈੱਲ ਨੇ ਹੁਣ ਤੱਕ ਲਗਭਗ 100 ਵਿਵਾਦਪੂਰਨ ਪੋਸਟਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਲਈ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਹਟਾਉਣ ਲਈ ਰਿਪੋਰਟਾਂ ਭੇਜੀਆਂ ਗਈਆਂ ਹਨ।
ਇੰਨਫ਼ਲੂਐਂਸਰ ਕਮਲ ਕੌਰ ਕਤਲ ਤੋਂ ਬਾਅਦ ਲਿਆ ਐਕਸ਼ਨ
ਦੱਸ ਦੇਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਇੰਨਫ਼ਲੂਐਂਸਰਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | 9 ਜੂਨ ਨੂੰ ਕਮਲ ਕੌਰ ਭਾਬੀ ਦੇ ਨਾਮ ਤੋਂ ਮਸ਼ਹੂਰ ਸੋਸ਼ਲ ਮੀਡੀਆ ਸਟਾਰ ਦਾ ਅਮ੍ਰਿਤਪਾਲ ਮਹਿਰੋਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ ਸੀ | ਹਾਲਾਂਕਿ ਇਸ ਮਾਮਲੇ ‘ਚ ਪੁਲਿਸ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ| ਜਿਸ ਤੋਂ ਬਾਅਦ ਪੁਲਿਸ ਨੇ ਇਹ ਐਕਸ਼ਨ ਲਿਆ ਅਤੇ ਵਿਵਾਦਿਤ ਪੋਸਟਾਂ ਨੂੰ ਡੀਲੀਟ ਕਰ ਰਹੀ ਅਤੇ ਇਤਰਾਜ਼ਯੋਗ ਪੋਸਟਾਂ ਸ਼ੇਅਰ ਕਰਨ ਵਾਲੇ ਅਕਾਊਂਟਸ ਦੀ ਜਾਂਚ ਕਰ ਰਹੀ ਹੈ |
ਅੰਮ੍ਰਿਤਪਾਲ ਮਹਿਰੋਂ ਵਿਦੇਸ਼ ਫ਼ਰਾਰ
ਇੰਨਾ ਹੀ ਨਹੀਂ ਮਹਿਰੋਂ ਦੁਆਰਾ ਅੰਮ੍ਰਿਤਸਰ ਦੀ ਰਹਿਣ ਵਾਲੀ ਇੰਨਫ਼ਲੂਐਂਸਰ ਦੀਪਿਕਾ ਲੂਥਰਾ ਨੂੰ ਵੀ ਜਾਨੋਂ ਮਰਨ ਦੀ ਧਮਕੀ ਦਿੱਤੀ ਗਈ ਸੀ| ਜਿਸ ਤੋਂ ਬਾਅਦ ਪੁਲਿਸ ਨੇ ਦੀਪਿਕਾ ਲੂਥਰਾ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਖਿਲਾਫ ਪਰਚਾ ਦਰਜ ਕੀਤਾ ਹੈ ਅਤੇ ਇੰਨਫ਼ਲੂਐਂਸਰ ਅਤੇ ਉਸਦੇ ਪਰਿਵਾਰ ਦੀ ਸੁਰੱਖਿਆ ਲਈ ਦੋ ਗੰਨਮੈਨ ਵੀ ਤਾਇਨਾਤ ਕੀਤੇ ਹਨ| ਹਾਲਾਂਕਿ ਅੰਮ੍ਰਿਤਪਾਲ ਮਹਿਰੋਂ ਵਿਦੇਸ਼ ਭੱਜ ਗਿਆ ਹੈ| ਉਹ ਇਸ ਦੋਵਾਂ ਮਾਮਲਿਆਂ ‘ਚ ਫਰਾਰ ਚੱਲ ਰਿਹਾ ਹੈ|
ਇਤਰਾਜ਼ਯੋਗ ਪੋਸਟਾਂ ਸ਼ੇਅਰ ਕਰਨ ਵਾਲੇ ਅਕਾਊਂਟਸ ਦੀ ਜਾਂਚ ਜਾਰੀ
ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਅਜਿਹੇ ਖਾਤਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਜੋ ਭੜਕਾਊ ਜਾਂ ਇਤਰਾਜ਼ਯੋਗ ਪੋਸਟਾਂ ਪੋਸਟ ਕਰਦੇ ਹਨ। ਇਸ ਤੋਂ ਬਾਅਦ, ਉਨ੍ਹਾਂ ਦੀ ਸਮੱਗਰੀ ਦੀ ਸਮੀਖਿਆ ਕਰਕੇ ਕਾਰਵਾਈ ਕੀਤੀ ਜਾਂਦੀ ਹੈ। ਜਿਨ੍ਹਾਂ ਪੋਸਟਾਂ ਨੂੰ ਮਾਰਕ ਕੀਤਾ ਗਿਆ ਹੈ ਉਨ੍ਹਾਂ ਵਿੱਚ ਵੀਡੀਓ ਅਤੇ ਟਿੱਪਣੀਆਂ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਭੜਕਾਊ ਮੰਨਿਆ ਜਾਂਦਾ ਹੈ। ਇਨ੍ਹਾਂ ਹੋਰ ਇੰਨਫ਼ਲੂਐਂਸਰਸ ਲਈ ਵੀ ਧਮਕੀਆਂ ਦਾ ਖ਼ਤਰਾ ਵਧਿਆ ਹੈ।