ਖਬਰਿਸਤਾਨ ਨੈੱਟਵਰਕ- ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਰਮਨਦੀਪ ਸਿੰਘ ਵਜੋਂ ਹੋਈ ਹੈ, ਜੋ ਪਟਿਆਲਾ ‘ਚ ਲੁੱਕਿਆ ਹੋਇਆ ਸੀ।
ਅੱਜ ਕੋਰਟ ‘ਚ ਕੀਤਾ ਜਾਵੇਗਾ ਪੇਸ਼
ਪੁਲਸ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੋਮਵਾਰ ਰਾਤ ਨੂੰ ਇਕ ਕਾਰਵਾਈ ਦੌਰਾਨ ਉਕਤ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ। ਰਮਨਦੀਪ ਨੂੰ ਅੱਜ ਦੁਪਹਿਰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਬੀਤੇ ਦਿਨੀਂ ਮਿਲੀ ਸੀ ਸਕਿਉਰਿਟੀ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਇਨਫਲੂਐਂਸਰ ਦੀਪਿਕਾ ਨੂੰ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਉਸ ਨੇ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਉਸ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕਰ ਦਿੱਤੇ ਸਨ। ਪੁਲਿਸ ਹੁਣ ਰਮਨਦੀਪ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਕੀ ਉਹ ਕਿਸੇ ਵੱਡੀ ਸਾਜਿਸ਼ ਦਾ ਹਿੱਸਾ ਹੈ ਜਾਂ ਨਹੀਂ।