ਖਬਰਿਸਤਾਨ ਨੈੱਟਵਰਕ- ਜਲੰਧਰ ਵਿਚ ਅੱਜ ਟਿੱਪਰ ਯੂਨੀਅਨ ਨੇ ਆਪਣੇ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਖਿਲਾਫ ਮਾਰਚ ਕੱਢਿਆ। ਇਸ ਦੌਰਾਨ ਮਾਰਚ ਵਿਚ 200 ਦੇ ਕਰੀਬ ਟਿੱਪਰ ਵਾਲੇ ਪ੍ਰਦਰਸ਼ਨ ‘ਚ ਹੋਏ ਸ਼ਾਮਿਲ।
ਟਿੱਪਰ ਯੂਨੀਅਨ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਟਿੱਪਰ ਯੂਨੀਅਨ ਪੰਜਾਬ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੀ ਧੱਕੇਸ਼ਾਹੀ ਤੋਂ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਹਰ ਰੋਜ਼ ਉਨ੍ਹਾਂ ਦੇ ਟਿੱਪਰਾਂ ਦੇ ਚਲਾਨ ਕੀਤੇ ਜਾਂਦੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ‘ਤੇ ਨੌਕਰਸ਼ਾਹੀ ਦਾ ਬੁਰਾ ਹਾਲ ਹੈ। ਟਿੱਪਰ ਯੂਨੀਅਨ ਦੇ ਮੈਂਬਰਾਂ ਅਨੁਸਾਰ, ਉਨ੍ਹਾਂ ਦੇ ਜ਼ਿਆਦਾਤਰ ਚਲਾਨ ਓਵਰਲੋਡਿੰਗ ਲਈ ਜਾਰੀ ਕੀਤੇ ਜਾ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ ਇਸ ਸਬੰਧੀ ਕੋਈ ਨੀਤੀ ਤਿਆਰ ਨਹੀਂ ਕੀਤੀ ਗਈ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਭਾਵੇਂ ਇਹ ਅਨਾਜ ਏਜੰਸੀ ਹੋਵੇ ਜਾਂ ਇੰਡੀਅਨ ਆਇਲ, ਹਰ ਥਾਂ ਸਾਮਾਨ ਅੰਡਰਲੋਡ ਕੀਤਾ ਜਾਂਦਾ ਹੈ, ਜਦੋਂ ਕਿ ਉਨ੍ਹਾਂ ਲਈ ਅਜਿਹਾ ਕੋਈ ਪ੍ਰਬੰਧ ਨਹੀਂ ਹੈ, ਜਿਸ ਕਾਰਨ ਉਨ੍ਹਾਂ ਦੇ ਟਿੱਪਰਾਂ ਦਾ ਹਰ ਰੋਜ਼ ਚਲਾਨ ਕੀਤਾ ਜਾਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਹੋ ਰਹੀ ਹੈ। ਸਰਕਾਰ ਨੂੰ ਇਸ ਸਬੰਧੀ ਵੀ ਨੀਤੀ ਲਿਆਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਟਿੱਪਰ ਯੂਨੀਅਨ ਦੇ ਮੈਂਬਰਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਉਹ ਅੱਜ ਧਰਨਾ ਦੇ ਰਹੇ ਹਨ, ਉੱਥੇ ਦੂਜੇ ਪਾਸੇ ਜਲੰਧਰ ਤੋਂ ਪਠਾਨਕੋਟ ਤੱਕ ਲਗਭਗ 100-150 ਟਿੱਪਰਾਂ ਦਾ ਮਾਰਚ ਕੱਢਿਆ ਜਾਵੇਗਾ ਤਾਂ ਜੋ ਇਹ ਸੁਨੇਹਾ ਸਰਕਾਰ ਤੱਕ ਪਹੁੰਚਾਇਆ ਜਾ ਸਕੇ।