ਖਬਰਿਸਤਾਨ ਨੈੱਟਵਰਕ- ਗੁਜਰਾਤ ਦੇ ਅਹਿਮਦਾਬਾਦ ਵਿਚ ਵਾਪਰੇ ਇਕ ਭਿਆਨਕ ਹਾਦਸੇ ਵਿਚ ਜਿਥੇ ਕਈ ਲੋਕਾਂ ਦੇ ਮਾਰੇ ਜਾਣ ਦੀ ਆਸ਼ੰਕਾ ਹੈ। ਅਜੇ ਤੱਕ ਕੋਈ ਸਪੱਸ਼ਟ ਆਂਕੜਾ ਸਾਹਮਣੇ ਨਹੀਂ ਆਇਆ। ਇਸ ਵਿੱਚਕਾਰ ਖਬਰ ਮਿਲੀ ਹੈ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੀ ਇਸ ਹਾਦਸੇ ਵਿਚ ਮੌਤ ਹੋ ਗਈ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਪਰਿਮਲ ਨਾਥਵਾਨੀ ਨੇ ਇਹ ਜਾਣਕਾਰੀ ਦਿੱਤੀ।
242 ਯਾਤਰੀ ਸਨ ਸਵਾਰ
ਏਅਰ ਇੰਡੀਆ ਦੇ ਇਸ ਜਹਾਜ਼ ਵਿੱਚ ਕੁੱਲ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਾਮਲ ਸਨ। ਇਹ ਇੱਕ ਬਹੁਤ ਹੀ ਭਿਆਨਕ ਜਹਾਜ਼ ਹਾਦਸਾ ਹੈ। ਇਸ ਹਾਦਸੇ ਦਾ ਵੀਡੀਓ ਸਾਹਮਣੇ ਆਇਆ ਹੈ। ਜਹਾਜ਼ ਇੱਕ ਰਿਹਾਇਸ਼ੀ ਖੇਤਰ ਵਿੱਚ ਡਿੱਗਦਾ ਦਿਖਾਈ ਦੇ ਰਿਹਾ ਹੈ।
ਏਅਰ ਇੰਡੀਆ ਦੀ ਲੰਡਨ ਜਾਣ ਵਾਲੀ ਉਡਾਣ, ਜਿਸਨੇ ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਪਹਿਰ 1:38 ਵਜੇ ਉਡਾਣ ਭਰੀ ਸੀ, ਸਿਰਫ 2 ਮਿੰਟ ਬਾਅਦ ਹੀ ਹਾਦਸਾਗ੍ਰਸਤ ਹੋ ਗਈ। ਜਹਾਜ਼ ਲਗਭਗ 625 ਫੁੱਟ ਦੀ ਉਚਾਈ ‘ਤੇ ਸੀ ਜਦੋਂ ਇਸਨੇ ਕੰਟਰੋਲ ਗੁਆ ਦਿੱਤਾ ਅਤੇ ਹਾਰਸ ਕੈਂਪ ਖੇਤਰ ਦੇ ਨੇੜੇ ਇੱਕ ਜ਼ੋਰਦਾਰ ਧਮਾਕੇ ਨਾਲ ਜ਼ਮੀਨ ਨਾਲ ਟਕਰਾ ਗਿਆ।
ਉਡਾਣ ਆਖਰੀ ਯਾਤਰਾ ਬਣ ਗਈ, ਕੋਈ ਵੀ ਨਹੀਂ ਬਚਿਆ
ਮੀਡੀਆ ਰਿਪੋਰਟ ਮੁਤਾਬਕ ਇਸ ਹਾਦਸੇ ਵਿੱਚ ਸਾਰੇ 242 ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚ 232 ਯਾਤਰੀ, 2 ਪਾਇਲਟ ਅਤੇ 10 ਚਾਲਕ ਦਲ ਦੇ ਮੈਂਬਰ ਸ਼ਾਮਲ ਹਨ। ਕਿਹਾ ਜਾ ਰਿਹਾ ਹੈ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਜਹਾਜ਼ ਵਿੱਚ ਸਵਾਰ ਲੋਕਾਂ ਵਿੱਚ ਸ਼ਾਮਲ ਹਨ। ਹਾਲਾਂਕਿ, ਉਨ੍ਹਾਂ ਦੀ ਹਾਲਤ ਬਾਰੇ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।