ਖਬਰਿਸਤਾਨ ਨੈੱਟਵਰਕ- ਫਿਰੋਜ਼ਪੁਰ ਵਿਚ ਇਕ ਵੱਡੀ ਗੈਂਗਵਾਰ ਹੋਣ ਦੀ ਖਬਰ ਮਿਲੀ ਹੈ, ਜਿਥੇ ਸ਼ਰੇਆਮ ਦਿਨ-ਦਿਹਾੜੇ ਗੋਲੀਆਂ ਚਲਾਈਆਂ ਗਈਆਂ। ਇਸ ਗੈਂਗਵਾਰ ਵਿਚ 1 ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਨਾਂ ਆਸ਼ੂ ਮੌਂਗਾ ਦੱਸਿਆ ਜਾ ਰਿਹਾ ਹੈ।
ਇਹ ਗੋਲੀਬਾਰੀ ਦੀ ਵਾਰਦਾਤ ਸ਼ਹਿਰ ਦੇ ਮਖੂ ਗੇਟ ਉਤੇ ਹੋਈ, ਜਿਥੇ ਸੈਲੂਨ ’ਤੇ ਟੈਟੂ ਬਣਵਾਉਣ ਆਏ ਨੌਜਵਾਨ ’ਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਦੌਰਾਨ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਵੱਡੀ ਗਿਣਤੀ ਵਿਚ ਫਾਇਰ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਰਾਣੀ ਰੰਜਿਸ਼ ਦਾ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਫਿਰੋਜ਼ਪੁਰ ਦੇ ਬਸਤੀ ਭੱਟੀਆਂ ਵਿੱਚ ਸ਼ੇਰਾ ਗੈਂਗ ਅਤੇ ਆਸ਼ੀਸ਼ ਚੋਪੜਾ ਵਿਚਕਾਰ ਫਾਇਰਿੰਗ ਹੋਈ, ਜਿਸ ਦੌਰਾਨ ਉਨ੍ਹਾਂ ਦੇ ਇੱਕ ਸਾਥੀ ਦੀ ਮੌ.ਤ ਹੋ ਗਈ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਥੇ ਕਿ ਦੱਸਿਆ ਜਾ ਰਿਹਾ ਲਗਭਗ 20 ਤੋਂ 25 ਰਾਊਂਡ ਫਾਇਰਿੰਗ ਕੀਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਅੱਜ ਸ਼ੇਰਾ ਗੈਂਗ ਅਤੇ ਆਸ਼ੀਸ਼ ਚੋਪੜਾ ਵਿਚਕਾਰ ਕਿਸੇ ਪੁਰਾਣੀ ਰੰਜਿਸ਼ ਕਾਰਨ ਗੈਂਗਵਾਰ ਹੋਈ। ਇਸ ਦੌਰਾਨ ਚੋਪੜਾ ਗੈਂਗ ਦੇ ਮੈਂਬਰ ਦੀ ਮੌਤ ਹੋ ਗਈ।