ਖਬਰਿਸਤਾਨ ਨੈੱਟਵਰਕ- ਬੀਤੇ ਦਿਨੀਂ ਆਈਪੀਐਲ 2025 ਦੇ ਜਿੱਤ ਦੇ ਜਸ਼ਨ ਵਿਚਕਾਰ ਬੰਗਲੌਰ ਵਿਖੇ ਕੱਢੀ ਜਾ ਰਹੀ ਵਿਕਟਰੀ ਪਰੇਡ ਦੌਰਾਨ ਇਕੱਠੀ ਹੋਈ ਭੀੜ ਵਿਚ ਭਗਦੜ ਮਚ ਜਾਣ ਕਾਰਣ 11 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਜ਼ਖਮੀ ਹੋ ਗਏ ਸਨ। ਇਸ ਘਟਨਾ ਤੋਂ ਬਾਅਦ ਵਿਰਾਟ ਕੋਹਲੀ ਦਾ ਬਿਆਨ ਸਾਹਮਣੇ ਆਇਆ ਹੈ।
ਕੋਹਲੀ ਨੇ ਅਫਸੋਸ ਕੀਤਾ ਪ੍ਰਗਟ
ਇਸ ਦਰਦਨਾਕ ਘਟਨਾ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਨੇ ਸੋਸ਼ਲ ਮੀਡੀਆ ਉਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਮੇਰੇ ਕੋਲ ਕਹਿਣ ਲਈ ਕੋਈ ਸ਼ਬਦ ਨਹੀਂ ਹਨ, ਮੈਂ ਪੂਰੀ ਤਰ੍ਹਾਂ ਟੁੱਟ ਗਿਆ ਹਾਂ। ਆਰਸੀਬੀ ਨੇ ਹਾਦਸੇ ‘ਤੇ ਸੋਗ ਪ੍ਰਗਟ ਕਰਦੇ ਹੋਏ ਇੱਕ ਬਿਆਨ ਜਾਰੀ ਕੀਤਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਹੈ।
ਗਮ ‘ਚ ਬਦਲੀ ਖੁਸ਼ੀ
ਰਾਇਲ ਚੈਲੇਂਜਰਜ਼ ਬੰਗਲੌਰ ਵੱਲੋਂ ਬੀਤੇ ਦਿਨੀਂ ਮਨਾਏ ਜਾ ਰਹੇ ਜਸ਼ਨ ਦੌਰਾਨ ਐਮ ਚਿੰਨਾਸਵਾਮੀ ਸਟੇਡੀਅਮ ਬਾਹਰ ਜੇਤੂ ਪਰੇਡ ਨੂੰ ਦੇਖਣ ਲਈ ਭਾਰੀ ਭੀੜ ਜਮ੍ਹਾ ਹੋ ਗਈ, ਜਿਸ ਕਾਰਨ ਭਗਦੜ ਮਚ ਗਈ। ਇਸ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋ ਗਈ ਤੇ 33 ਲੋਕ ਜ਼ਖਮੀ ਹੋ ਗਏ ਸਨ।
ਪਹਿਲੀ ਵਾਰ ਜਿੱਤੀ ਟ੍ਰਾਫੀ
ਜ਼ਿਕਰਯੋਗ ਹੈ ਕਿ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਨੇ ਫਾਈਨਲ ਵਿਚ ਪੰਜਾਬ ਕਿੰਗਜ਼ ਨੂੰ ਹਰਾ ਕੇ ਆਈਪੀਐਲ 2025 ਦਾ ਖਿਤਾਬ ਜਿੱਤਿਆ ਹੈ। ਆਰਸੀਬੀ ਨੇ ਫਾਈਨਲ ਮੈਚ ਵਿੱਚ ਪੰਜਾਬ ਕਿੰਗਜ਼ ਨੂੰ 6 ਦੌੜਾਂ ਨਾਲ ਹਰਾ ਕੇ ਆਪਣੀ ਪਹਿਲੀ ਆਈਪੀਐਲ ਟਰਾਫੀ ਜਿੱਤੀ ਹੈ। ਆਈਪੀਐਲ ਦੇ 18 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਆਰਸੀਬੀ ਨੇ ਆਈਪੀਐਲ ਟਰਾਫੀ ਜਿੱਤੀ।