View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਪ੍ਰੋਡਿਊਸਰ ਪਿੰਕੀ ਧਾਲੀਵਾਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਵਿਵਾਦ ਮਾਮਲੇ ਵਿਚ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਦਾਖ਼ਲ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਨੇ ਐਫਆਈਆਰ ਰੱਦ ਕਰਨ ਦੇ ਹੁਕਮ ਦੇ ਦਿੱਤੇ ਹਨ।

 ਹਾਈ ਕੋਰਟ ਨੇ ਦੱਸਿਆ ਕਿ ਦੋਵੇਂ ਧਿਰਾਂ ਵਿੱਚ ਸਮਝੌਤਾ ਹੋ ਗਿਆ ਹੈ ਅਤੇ ਦੂਜੀ ਧਿਰ ਕੇਸ ਜਾਰੀ ਰੱਖਣ ਦੇ ਹੱਕ ਵਿੱਚ ਨਹੀਂ ਹੈ।

ਦੋਵਾਂ ਵਿਚ ਵਿਵਾਦ ਹੋਇਆ ਖਤਮ

ਪਿੰਕੀ ਧਾਲੀਵਾਲ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਐਫਆਈਆਰ ਨੰਬਰ 39, ਮਿਤੀ 8 ਮਾਰਚ 2025, ਥਾਣਾ ਮਟੌਰ, ਜ਼ਿਲ੍ਹਾ ਐਸਏਐਸ ਨਗਰ (ਮੋਹਾਲੀ) ਵਿਖੇ ਦਰਜ ਕੀਤੀ ਗਈ ਸੀ, ਜੋ ਕਿ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 406, 420, 465, 467, 468, 341, 500 ਅਤੇ 506 ਅਧੀਨ ਦਰਜ ਕੀਤੀ ਗਈ ਸੀ, ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਸ਼ਿਕਾਇਤਕਰਤਾ ਅਤੇ ਪਟੀਸ਼ਨਕਰਤਾ ਵਿਚਕਾਰ ਵਿਵਾਦ ਸ਼ਾਂਤੀਪੂਰਵਕ ਹੱਲ ਹੋ ਗਿਆ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਸਮਝੌਤਾ 21 ਮਾਰਚ 2025 ਨੂੰ ਹੋਇਆ ਸੀ ਅਤੇ ਸ਼ਿਕਾਇਤਕਰਤਾ ਨੂੰ ਐਫਆਈਆਰ ਰੱਦ ਕਰਨ ‘ਤੇ ਕੋਈ ਇਤਰਾਜ਼ ਨਹੀਂ ਹੈ।

ਅਦਾਲਤ ਨੇ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਅਤੇ ਐਫਆਈਆਰ ਅਤੇ ਇਸ ਨਾਲ ਸਬੰਧਤ ਸਾਰੀਆਂ ਕਾਰਵਾਈਆਂ ਨੂੰ ਰੱਦ ਕਰ ਦਿੱਤਾ। ਇਹ ਵੀ ਸਪੱਸ਼ਟ ਕੀਤਾ ਕਿ ਦੋਵੇਂ ਧਿਰਾਂ ਸਮਝੌਤੇ ਦੀਆਂ ਸ਼ਰਤਾਂ ਦੀ ਪਾਲਣਾ ਕਰਨ ਲਈ ਪਾਬੰਦ ਰਹਿਣਗੀਆਂ।

ਕੀ ਸੀ ਪੂਰਾ ਮਾਮਲਾ 

ਪੰਜਾਬ ਪੁਲਿਸ ਨੇ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਮਟੋਰ ਥਾਣਾ ਪੁਲਿਸ ਦੀ ਇਹ ਕਾਰਵਾਈ ਗਾਇਕਾ ਦੀ ਭਾਵਨਾਤਮਕ ਪੋਸਟ ਤੋਂ ਬਾਅਦ ਹੋਈ ਸੀ। ਸੁਨੰਦਾ ਨੇ ਦੋਸ਼ ਲਗਾਇਆ ਸੀ ਕਿ ਪਿਛਲੇ ਕਈ ਸਾਲਾਂ ਵਿੱਚ 250 ਕਰੋੜ ਰੁਪਏ ਕਮਾਉਣ ਦੇ ਬਾਵਜੂਦ, ਉਸਨੂੰ ਕੁਝ ਵੀ ਭੁਗਤਾਨ ਨਹੀਂ ਕੀਤਾ ਗਿਆ। ਮੋਹਾਲੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਗਾਇਕਾ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਪੁਸ਼ਪਿੰਦਰ ਧਾਲੀਵਾਲ ਨੇ ਉਸ ਦਾ ਵਿਆਹ ਉਸ ਦੇ ਪੁੱਤਰ ਗੁਰਕਰਨ ਧਾਲੀਵਾਲ ਨਾਲ ਕਰਨ ਦਾ ਵਾਅਦਾ ਕਰ ਕੇ ਉਸਦਾ ਸ਼ੋਸ਼ਣ ਕੀਤਾ।


ਮਾਮਲੇ ਦੀ ਸੁਣਵਾਈ ਏ. ਸੀ. ਜੇ. ਐੱਮ/ਐੱਸ. ਏ. ਐੱਸ.ਨਗਰ ਅਨੀਸ਼ ਗੋਇਲ ਦੀ ਅਦਾਲਤ ਵਿੱਚ ਹੋਈ। ਦੋਵਾਂ ਨੇ ਇਕ ਮਾਮਲੇ ਵਿੱਚ ਐੱਫਆਈਆਰ ਰੱਦ ਕਰਨ ਲਈ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਸੀ। ਹਾਈ ਕੋਰਟ ਨੇ ਉਸ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਤੇ ਐੱਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।


 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਭਾਰਤ ਵਿੱਚ ਆਮ ਆਦਮੀ ‘ਤੇ ਮਹਿੰਗਾਈ ਦਾ ਬੋਝ

|

|

|

ਖ਼ਬਰਿਸਤਾਨ ਨੈੱਟਵਰਕ: ਕੈਨੇਡਾ ਦੇ ਟੋਰਾਂਟੋ ਵਿੱਚ ਕੰਸਟ੍ਰਕਸ਼ਨ ਦੇ ਨਾਮ ‘ਤੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਈਸਟਵੁੱਡ ਵਿਲੇਜ ਦੇ ਸਾਹਮਣੇ ਇੱਕ ਤੇਜ਼

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਮਸ਼ਹੂਰ ਸੂਫ਼ੀ ਗਾਇਕਾ ਜੋੜੀ ਨੂਰਾਂ ਸਿਸਟਰਜ਼

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ

|

|

|

ਖ਼ਬਰਿਸਤਾਨ ਨੈੱਟਵਰਕ: ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਇੱਕ ਦਰਦਨਾਕ ਸੜਕ

|

|

|

ਖ਼ਬਰਿਸਤਾਨ ਨੈੱਟਵਰਕ: ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਦੇ ਪਿੰਡ ਫਤਿਹਪੁਰ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ