View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਵਿੱਚ ਵੀ ਗੈਰ-ਕਾਨੂੰਨੀ ਪ੍ਰਵਾਸੀਆਂ ਲਈ ਮੁਸ਼ਕਲਾਂ ਵਧ ਗਈਆਂ ਹਨ। ਕੈਨੇਡਾ ਬਾਰਡਰ ਸਰਵਿਸ ਏਜੰਸੀ (CBSA) ਨੇ ਦੇਸ਼ ਭਰ ਵਿੱਚ ਰਹਿ ਰਹੇ ਉਨ੍ਹਾਂ ਲੋਕਾਂ ਵਿਰੁੱਧ ਇੱਕ ਵੱਡਾ ਦੇਸ਼ ਨਿਕਾਲੇ ਦਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ ਜਿਨ੍ਹਾਂ ਦੇ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ ਜਾਂ ਜਿਨ੍ਹਾਂ ਦੀਆਂ ਸ਼ਰਣ ਪਟੀਸ਼ਨਾਂ ਰੱਦ ਹੋ ਗਈਆਂ ਹਨ। CBSA ਨੇ ਹੁਣ ਤੱਕ 30,000 ਤੋਂ ਵੱਧ ਦੇਸ਼ ਨਿਕਾਲੇ ਵਾਰੰਟ ਜਾਰੀ ਕੀਤੇ ਹਨ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਉਹ ਲੋਕ ਸ਼ਾਮਲ ਹਨ ਜੋ ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਸਨ, ਜਾਂ ਜਿਨ੍ਹਾਂ ਦੇ ਅਪਰਾਧਿਕ ਰਿਕਾਰਡ ਹਨ।

ਇਨ੍ਹਾਂ ਲੋਕਾਂ ਵਿਰੁੱਧ ਲਿਆ ਐਕਸ਼ਨ 

ਮੀਡੀਆ ਮੁਤਾਬਕ ਏਜੰਸੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਕਾਰਵਾਈ ਪਹਿਲਾਂ ਤਿੰਨ ਤਰ੍ਹਾਂ ਦੇ ਲੋਕਾਂ ਵਿਰੁੱਧ ਕੀਤੀ ਜਾਵੇਗੀ| ਜਿਨ੍ਹਾਂ ਦੀ ਰਾਜਨੀਤਿਕ ਸ਼ਰਣ ਦੀ ਅਰਜ਼ੀ ਰੱਦ ਹੋ ਚੁੱਕੀ ਹੈ| ਦੂਜਾ ਉਹ ਜੋ ਕੈਨੇਡਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਹਨ |  ਤੀਸਰੇ ਉਹ ਜਿਨ੍ਹਾਂ ਦਾ ਅਪਰਾਧਾਂ ਨਾਲ ਕੋਈ ਸਬੰਧ ਰਿਹਾ ਹੈ| ਇਨ੍ਹਾਂ 30,000 ਲੋਕਾਂ ਵਿੱਚੋਂ, 88% ਸਿਰਫ਼ ਉਹ ਲੋਕ ਹਨ ਜਿਨ੍ਹਾਂ ਦੀਆਂ ਸ਼ਰਣ ਪਟੀਸ਼ਨਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਸਟੱਡੀ ਅਤੇ ਟੁਰਿਸਟ ਵੀਜ਼ਾ ਵਾਲਿਆਂ ਨੂੰ ਲੱਗ ਸਕਦੈ ਰਗੜਾ 

CBSA ਸੂਚੀ ਵਿੱਚ ਉਹ ਵਿਦਿਆਰਥੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਆਪਣੀ ਪੜ੍ਹਾਈ ਅੱਧ ਵਿਚਕਾਰ ਛੱਡ ਦਿੱਤੀ ਹੈ, ਨਾਲ ਹੀ ਉਹ ਜਿਨ੍ਹਾਂ ਦੇ ਸੈਲਾਨੀ ਵੀਜ਼ੇ ਦੀ ਮਿਆਦ ਖਤਮ ਹੋ ਗਈ ਹੈ ਪਰ ਅਜੇ ਤੱਕ ਵਾਪਸ ਨਹੀਂ ਆਏ ਹਨ। ਕੁਝ ਲੋਕ ਅਜਿਹੇ ਵੀ ਹਨ ਜੋ ਪੀਆਰ ਕਾਰਡ ਧਾਰਕ ਹੋਣ ਦੇ ਬਾਵਜੂਦ ਅਪਰਾਧਾਂ ਵਿੱਚ ਸ਼ਾਮਲ ਪਾਏ ਗਏ।

ਹਾਲਾਂਕਿ, ਲਗਭਗ 1,500 ਲੋਕ ਅਜਿਹੇ ਹਨ ਜਿਨ੍ਹਾਂ ‘ਤੇ ਦੋਸ਼ ਲਗਾਏ ਗਏ ਹਨ ਪਰ ਅਦਾਲਤ ਵਿੱਚ ਦੋਸ਼ੀ ਸਾਬਤ ਨਹੀਂ ਹੋਏ ਹਨ, ਇਸ ਲਈ ਉਨ੍ਹਾਂ ਨੂੰ ਫਿਲਹਾਲ ਕਾਰਵਾਈ ਤੋਂ ਬਾਹਰ ਰੱਖਿਆ ਗਿਆ ਹੈ।

ਦੁਬਾਰਾ ਵੀਜ਼ਾ ਲੈਣ ਲਈ ਦੇਣੇ ਪੈਣਗੇ ਹਜ਼ਾਰਾਂ ਡਾਲਰ!

ਰਿਪੋਰਟਾਂ ਅਨੁਸਾਰ ਏਜੰਸੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਦੇਸ਼ ਨਿਕਾਲਾ ਦਿੱਤਾ ਗਿਆ ਵਿਅਕਤੀ ਬਾਅਦ ਵਿੱਚ ਦੁਬਾਰਾ ਕੈਨੇਡੀਅਨ ਵੀਜ਼ਾ ਪ੍ਰਾਪਤ ਕਰਨਾ ਚਾਹੁੰਦਾ ਹੈ, ਤਾਂ ਉਸਨੂੰ ਪਹਿਲਾਂ ਸਰਕਾਰ ਦੁਆਰਾ ਕੀਤੇ ਗਏ ਦੇਸ਼ ਨਿਕਾਲੇ ਦੇ ਖਰਚੇ ਵਜੋਂ $3,800 (ਕੈਨੇਡੀਅਨ ਡਾਲਰ)। ਜੇਕਰ ਉਸਨੂੰ ਇੱਕ ਵਿਸ਼ੇਸ਼ ਐਸਕਾਰਟ (ਸੁਰੱਖਿਆ ਅਧੀਨ) ਨਾਲ ਵਾਪਸ ਭੇਜਿਆ ਗਿਆ ਸੀ, ਤਾਂ ਉਸਨੂੰ $12,800 ਕੈਨੇਡੀਅਨ ਡਾਲਰ ਦੇਣੇ ਪੈਣਗੇ। ਅਤੇ ਇਹ ਪੈਸਾ ਵਾਪਸ ਨਹੀਂ ਕੀਤਾ ਜਾਵੇਗਾ ਭਾਵੇਂ ਵੀਜ਼ਾ ਰੱਦ ਕਰ ਦਿੱਤਾ ਜਾਵੇ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

|

|

|

ਪੰਜਾਬ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ।

|

|

|

|

|

|

ਖ਼ਬਰਿਸਤਾਨ ਨੈੱਟਵਰਕ: ਇੰਗਲੈਂਡ ਤੋਂ ਇਕ ਬੇਹੱਦ ਹੀ ਮੰਦਭਾਗੀ ਖਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਲਈ ਇੱਕ

|

|

|

ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਫਿਲਹਾਲ ਹੌਲੀ ਪੈ ਗਈ ਹੈ।

|

|

|

ਮੰਗਲਵਾਰ, ੩੦ ਹਾੜ (ਸੰਮਤ ੫੫੮ ਨਾਨਕਸ਼ਾਹੀ) ਧਨਾਸਰੀ ਭਗਤ ਰਵਿਦਾਸ ਜੀ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ