View All Topics

ਵਿਕਰੇਤਾ ਤੋਂ ਇਸ਼ਤਿਹਾਰ

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖਬਰਿਸਤਾਨ ਨੈੱਟਵਰਕ- ਸੁਖਦੇਵ ਸਿੰਘ ਢਿੰਡਸਾ ਦਾ ਦਿਹਾਂਤ ਹੋਣ ਦੀ ਖਬਰ ਮਿਲੀ ਹੈ। ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਸਨ, ਜਿਥੇ ਉਨ੍ਹਾਂ ਆਖਰੀ ਸਾਹ ਲਏ।

ਢੀਂਡਸਾ ਅਕਾਲੀ ਦਲ ਦੇ ਸਰਪ੍ਰਸਤ ਰਹਿ ਚੁੱਕੇ ਸਨ। ਉਹ 2020 ਵਿਚ ਅਕਾਲੀ ਦਲ ਤੋਂ ਵੱਖ ਹੋ ਚੁੱਕੇ ਸਨ। ਰਾਜ ਸਭਾ ਤੇ ਲੋਕ ਸਭਾ ਸਾਂਸਦ ਵੀ ਰਹਿਣ ਚੁੱਕੇ ਸਨ ਢੀਂਡਸਾ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦਿਹਾਂਤ ਅੱਜ ਸ਼ਾਮ 5 ਵਜੇ ਹੋਇਆ। 

ਸੁਖਦੇਵ ਸਿੰਘ ਢੀਂਡਸਾ ਬਾਰੇ

ਸੁਖਦੇਵ ਸਿੰਘ ਢੀਂਡਸਾ ਪੰਜਾਬ ਦੇ ਇੱਕ ਸੀਨੀਅਰ ਅਤੇ ਤਜਰਬੇਕਾਰ ਨੇਤਾ ਸਨ, ਜਿਨ੍ਹਾਂ ਦਾ ਰਾਜਨੀਤਿਕ ਕਰੀਅਰ ਅਕਾਲੀ ਦਲ ਤੋਂ ਸ਼ੁਰੂ ਹੋਇਆ ਸੀ ਅਤੇ ਉਨ੍ਹਾਂ ਨੇ ਰਾਜ ਅਤੇ ਕੇਂਦਰੀ ਰਾਜਨੀਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਹ ਆਪਣੀ ਇਮਾਨਦਾਰੀ, ਸਾਦਗੀ ਅਤੇ ਸੰਗਠਨਾਤਮਕ ਯੋਗਤਾ ਲਈ ਜਾਣੇ ਜਾਂਦੇ ਹਨ। 


ਉਨ੍ਹਾਂ ਦਾ ਜਨਮ 9 ਅਪ੍ਰੈਲ 1936 ਨੂੰ ਸੁਨਾਮ, ਜ਼ਿਲ੍ਹਾ ਸੰਗਰੂਰ ਵਿੱਚ ਹੋਇਆ ਸੀ। ਉਹ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਸਨ। ਪਿਤਾ ਦਾ ਨਾਂ ਰਤਨ ਸਿੰਘ ਸੀ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਹ ਵਿਦਿਆਰਥੀ ਰਾਜਨੀਤੀ ਵਿੱਚ ਸਰਗਰਮ ਹੋ ਗਏ। ਉਨ੍ਹਾਂ ਨੇ ਆਪਣੇ ਕਾਲਜ ਜੀਵਨ ਦੌਰਾਨ ਹੀ ਰਾਜਨੀਤੀ ਵਿੱਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ। 1972 ਵਿੱਚ, ਉਹ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਲਈ ਚੁਣੇ ਗਏ। ਜਦੋਂ ਜਨਤਾ ਪਾਰਟੀ ਅਤੇ ਅਕਾਲੀ ਦਲ ਨੇ 1977 ਵਿੱਚ ਗੱਠਜੋੜ ਬਣਾਇਆ, ਤਾਂ ਉਹ ਕੈਬਨਿਟ ਮੰਤਰੀ ਬਣੇ। ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਲੋਕ ਨਿਰਮਾਣ ਵਿਭਾਗ, ਖੇਤੀਬਾੜੀ, ਸਿੰਚਾਈ ਆਦਿ ਵਿਭਾਗਾਂ ਵਿੱਚ ਜ਼ਿੰਮੇਵਾਰੀਆਂ ਨਿਭਾਈਆਂ।

ਉਹ 1998 ਅਤੇ 2004 ਵਿੱਚ ਰਾਜ ਸਭਾ ਲਈ ਚੁਣੇ ਗਏ ਸਨ। ਉਹ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਰਸਾਇਣ ਅਤੇ ਖਾਦ ਦੇ ਕੇਂਦਰੀ ਮੰਤਰੀ ਸਨ। ਉਨ੍ਹਾਂ ਨੂੰ ਇੱਕ ਸਧਾਰਨ, ਮਿਹਨਤੀ ਅਤੇ ਨਿਰਪੱਖ ਨੇਤਾ ਮੰਨਿਆ ਜਾਂਦਾ ਸੀ।

2020 ਵਿੱਚ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਮਤਭੇਦਾਂ ਤੋਂ ਬਾਅਦ ਇੱਕ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਬਣਾਈ। ਇਸ ਪਾਰਟੀ ਦਾ ਉਦੇਸ਼ ਅਸਲ ਅਕਾਲੀ ਕਦਰਾਂ-ਕੀਮਤਾਂ ਅਤੇ ਪੰਥਕ ਸਿਧਾਂਤਾਂ ਦੀ ਰੱਖਿਆ ਕਰਨਾ ਸੀ।

ਉਨ੍ਹਾਂ ਦੀ ਰਾਜਨੀਤਿਕ ਇਮਾਨਦਾਰੀ ਲਈ ਕਈ ਵਾਰ ਪ੍ਰਸ਼ੰਸਾ ਕੀਤੀ ਗਈ। ਉਨ੍ਹਾਂ ਨੂੰ ਪੰਜਾਬ ਦੀ ਰਾਜਨੀਤੀ ਵਿੱਚ ਕਦੇ ਵੀ ਖਰੀਦਿਆ ਨਹੀਂ ਜਾ ਸਕਣ ਵਾਲੇ ਆਗੂਆਂ ਵਿੱਚ ਗਿਣਿਆ ਜਾਂਦਾ ਹੈ। ਹੁਣ ਉਹ ਹੌਲੀ-ਹੌਲੀ ਸਰਗਰਮ ਰਾਜਨੀਤੀ ਤੋਂ ਦੂਰੀ ਬਣਾ ਰਹੇ ਸਨ। ਉਨ੍ਹਾਂ ਦਾ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਹੈ। ਢੀਂਡਸਾ ਲੰਬੇ ਸਮੇਂ ਤੋਂ ਬੀਮਾਰ ਸਨ।

 

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਰਾਜਾ ਗਾਰਡਨ ਵਿੱਚ ਮਾਮੂਲੀ ਗੱਲ ਨੂੰ

|

|

|

ਖ਼ਬਰਿਸਤਾਨ ਨੈੱਟਵਰਕ: ਦਿੱਲੀ ਤੋਂ ਪੱਛਮੀ ਬੰਗਾਲ ਦੇ ਬਾਗਡੋਗਰਾ ਜਾ ਰਹੀ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ‘ਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਭੋਗਪੁਰ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇੱਕ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ਪੁਲਿਸ ਕਮਿਸ਼ਨਰੇਟ ਨੇ ਸੰਗਠਿਤ ਅਪਰਾਧ ਵਿਰੁੱਧ ਵੱਡੀ

|

|

|

ਖ਼ਬਰਿਸਤਾਨ ਨੈੱਟਵਰਕ: ਇੱਕ ਵਾਰ ਫਿਰ ਚਲਦੀ ਬੱਸ ਵਿੱਚ ਅੱਗ ਲੱਗਣ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ