No trending topics found.

View All Topics

ਵਿਕਰੇਤਾ ਤੋਂ ਇਸ਼ਤਿਹਾਰ

No trending categories found.

No trending topics found.

View All Topics

Search Based Ads

ਖਬਰਿਸਤਾਨ ਨੈੱਟਵਰਕ

ਸਟੋਰੀਜ਼ ਦੇਖੋ

ਖ਼ਬਰਿਸਤਾਨ ਨੈੱਟਵਰਕ: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਦਿੱਲੀ ਤੋਂ CRPF ਜਵਾਨ ਮੋਤੀ ਰਾਮ ਜਾਟ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਤੋਂ ਪਤਾ ਲੱਗਿਆ ਕਿ ਜਵਾਨ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਦਾ ਸੀ|  ਉਹ 2023 ਤੋਂ ਇਹ ਕੰਮ ਕਰ ਰਿਹਾ ਸੀ ਅਤੇ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਤੋਂ ਪੈਸੇ ਵੀ ਲੈਂਦਾ ਸੀ। ਪਟਿਆਲਾ ਹਾਊਸ ਕੋਰਟ ਨੇ ਮੁਲਜ਼ਮ ਨੂੰ 6 ਜੂਨ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ।

ਐਨਆਈਏ ਨੇ ਮੋਤੀ ਰਾਮ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ। ਟੀਮ ਨੇ ਉਸਨੂੰ ਪਟਿਆਲਾ ਹਾਊਸ ਕੋਰਟ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ। ਉੱਥੋਂ ਉਸਨੂੰ 6 ਜੂਨ ਤੱਕ ਐਨਆਈਏ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਏਜੰਸੀ ਨੇ ਕਿਹਾ ਕਿ ਦੋਸ਼ੀ ਨੇ ਦੇਸ਼ ਦੀ ਮਹੱਤਵਪੂਰਨ ਅਤੇ ਗੁਪਤ ਜਾਣਕਾਰੀ ਪਾਕਿਸਤਾਨ ਦੇ ਕਈ ਅਧਿਕਾਰੀਆਂ ਨਾਲ ਸਾਂਝੀ ਕੀਤੀ ਸੀ। ਇਹ ਜਾਣਕਾਰੀ ਦੇਸ਼ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ 2023 ਤੋਂ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਅੰਜਾਮ ਦੇ ਰਿਹਾ ਸੀ।

ਜਾਂਚ ਦੌਰਾਨ ਐਨਆਈਏ ਨੇ ਪਾਇਆ ਕਿ ਦੋਸ਼ੀ ਪਿਛਲੇ 2 ਸਾਲਾਂ ਤੋਂ ਜਾਸੂਸੀ ਕਰ ਰਿਹਾ ਸੀ।ਟੀਮ ਦੇ ਅਨੁਸਾਰ ਇਸ ਮਾਮਲੇ ‘ਚ ਕਈ ਹੋਰ ਲੋਕਾਂ ਦੇ ਸ਼ਾਮਲ਼ ਹੋਣ ਦਾ ਖਦਸ਼ਾ ਹੈ | ਜਾਂਚ ਏਜੰਸੀਆਂ ਅਨੁਸਾਰ ਜਵਾਨ ਪਹਿਲਾਂ ਹੀ ਆਈਐਸਆਈ ਦੇ ਨਿਸ਼ਾਨੇ ‘ਤੇ ਸੀ। ਇਸੇ ਲਈ ਉਸਨੂੰ ਜਾਂਚ ਵਿੱਚ ਫਸਾਉਣ ਲਈ ਪੈਸੇ ਦਾ ਲਾਲਚ ਦਿੱਤਾ ਗਿਆ ਅਤੇ ਉਸ ਤੋਂ ਕਈ ਗੁਪਤ ਜਾਣਕਾਰੀਆਂ ਪ੍ਰਾਪਤ ਕੀਤੀਆਂ ਗਈਆਂ।

ਟੀਮ ਨੇ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਹੋਰ ਵੀ ਲੋਕ ਸ਼ਾਮਲ ਹੋ ਸਕਦੇ ਹਨ। ਇਸੇ ਕਰਕੇ ਪੁੱਛਗਿੱਛ ਤੋਂ ਬਾਅਦ ਹੋਰ ਵੀ ਕਈ ਰਾਜ਼ ਸਾਹਮਣੇ ਆਉਣਗੇ। ਏਜੰਸੀ ਉਨ੍ਹਾਂ ਵਿਅਕਤੀਆਂ ‘ਤੇ ਵੀ ਨਜ਼ਰ ਰੱਖ ਰਹੀ ਹੈ ਜੋ ਮੋਤੀਰਾਮ ਜਾਟ ਦੇ ਸੰਪਰਕ ਵਿੱਚ ਸਨ ਜਾਂ ਜਿਨ੍ਹਾਂ ਰਾਹੀਂ ਇਹ ਜਾਣਕਾਰੀ ਲੀਕ ਕੀਤੀ ਜਾ ਰਹੀ ਸੀ।

ਪਾਕਿਸਤਾਨ ਲਈ ਜਾਸੂਸੀ ਕਰਨ ਵਾਲੇ ਸਿਪਾਹੀ ਦੇ ਬੈਂਕ ਖਾਤਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਸਦੇ ਪਰਿਵਾਰ ਦੇ ਹੋਰ ਮੈਂਬਰਾਂ ਦੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਟੀਮ ਨੂੰ ਸ਼ੱਕ ਹੈ ਕਿ ਸਿਪਾਹੀ ਨੇ ਇਹ ਪੈਸਾ ਆਪਣੇ ਖਾਤੇ ਵਿੱਚ ਜਮ੍ਹਾਂ ਕਰਨ ਦੀ ਬਜਾਏ ਆਪਣੇ ਪਰਿਵਾਰ ਦੇ ਖਾਤਿਆਂ ਵਿੱਚ ਜਮ੍ਹਾ ਕਰਵਾਇਆ।

ਵਿਆਜ ਆਧਾਰਿਤ ਵਿਗਿਆਪਨ

|

|

ਇਸ ਖ਼ਬਰ ਨੂੰ ਇੱਥੇ ਪੜ੍ਹੋ:

|

ਜ਼ਰੂਰ ਪੜ੍ਹੋ

ਇਹਨਾਂ ਨੂੰ ਪੜ੍ਹਨਾ ਨਾ ਭੁੱਲੋ :

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਵਿੱਚ ਅੱਜ ਸਾਲ ਦੀ ਦੂਜੀ ਨੈਸ਼ਨਲ ਲੋਕ

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਸਭ

|

|

|

ਖ਼ਬਰਿਸਤਾਨ ਨੈੱਟਵਰਕ:ਚੰਡੀਗੜ੍ਹ ਵਿੱਚ ਅੱਜ ਸਵੇਰੇ ਈਡੀ (ED) ਦੀ ਟੀਮ ਨੇ

|

|

|

ਸ਼ਨਿਚਰਵਾਰ, ੨੬ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸ੍ਰੀ ਰਾਮ ਚੌਕ ‘ਤੇ ਭਾਜਪਾ ਆਗੂਆਂ

|

|

|

ਖ਼ਬਰਿਸਤਾਨ ਨੈੱਟਵਰਕ:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟ੍ਰਾਈਡੈਂਟ ਗਰੁੱਪ ਵਿਰੁੱਧ ਪੰਜਾਬ

|

|

|

ਖ਼ਬਰਿਸਤਾਨ ਨੈੱਟਵਰਕ: ਲੁਧਿਆਣਾ ‘ਚ ਦਿਨ-ਦਿਹਾੜੇ ਸਬਜ਼ੀ ਖਰੀਦ ਰਹੀ ਮਹਿਲਾ ਨੂੰ

|

|

|

ਸ਼ੁੱਕਰਵਾਰ, ੨੫ ਵੈਸਾਖ (ਸੰਮਤ ੫੫੮ ਨਾਨਕਸ਼ਾਹੀ) ਸੋਰਠਿ ਮਹਲਾ ੯ ॥

|

|

|

ਖ਼ਬਰਿਸਤਾਨ ਨੈੱਟਵਰਕ: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ

|

|

|

ਖ਼ਬਰਿਸਤਾਨ ਨੈੱਟਵਰਕ: ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ

ਸੂਚਨਾਵਾਂ: ਸਾਡੀ ਐਪ ਡਾਊਨਲੋਡ ਕਰੋ

ਖੋਜ-ਅਧਾਰਿਤ ਵਿਗਿਆਪਨ

ਸ਼ੇਅਰ ਬਾਜ਼ਾਰ

NIFTY 50.Live - Live Chart, Live Stock Market News, Live Chart Analysis, International Charts

ਮੌਸਮ

More forecasts: 30 day forecast Orlando

ਅੱਜ ਦਾ ਰਾਸ਼ੀਫਲ